- ਤਿੰਨ ਕੰਪਨੀਆਂ ਅਤੇ 127 ਨੌਜਵਾਨਾਂ ਨੇ ਕੀਤੀ ਰੋਜ਼ਗਾਰ ਮੇਲੇ ਵਿੱਚ ਸ਼ਿਰਕਤ,
ਜਲੰਧਰ, 4 ਦਸੰਬਰ 2020 - ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬਿਊਰੋ ਦੇ ਦਫ਼ਤਰ ਵਿਖੇ ਸ਼ੁੱਕਰਵਾਰ ਨੂੰ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿੱਚ 127 ਨੌਜਵਾਨਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 103 ਨੌਜਵਾਨਾਂ ਦੀ ਨੌਕਰੀ ਲਈ ਚੋਣ ਕੀਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ, ਜੋ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਦੇ ਸੀਈਓ ਵੀ ਹਨ, ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਤਿੰਨ ਕੰਪਨੀਆਂ ਆਈਸੀਆਈਸੀਆਈ ਫਾਊਂਡੇਸ਼ਨ, ਏ-ਵਨ ਇੰਟਰਨੈਸ਼ਨਲ ਅਤੇ ਪਿਰਾਮਿਡ ਈ-ਸਰਵਿਸਿਜ਼ ਨੇ ਸ਼ਿਰਕਤ ਕੀਤੀ ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਦੇ ਹਰ ਬੇਰੋਜ਼ਗਾਰ ਨੌਜਵਾਨ ਨੂੰ ਨੌਕਰੀ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਰਾਜ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਹੈ। ਉਨ੍ਹਾਂ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ www.pgrkam.com 'ਤੇ ਰਜਿਸਟਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਹੋਰ ਜਾਣਕਾਰੀ ਲਈ 90569-20100 'ਤੇ ਵੀ ਸੰਪਰਕ ਕਰ ਸਕਦੇ ਹਨ।