ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 01 ਮਰੀਜ਼ ਦੀ ਹੋਈ ਮੌਤ
ਐਸ.ਏ.ਐਸ ਨਗਰ, 04 ਦਸੰਬਰ 2020 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 16068 ਮਿਲੇ ਹਨ ਜਿਨ੍ਹਾਂ ਵਿੱਚੋਂ 13500 ਮਰੀਜ਼ ਠੀਕ ਹੋ ਗਏ ਅਤੇ 2280 ਕੇਸ ਐਕਟਿਵ ਹਨ । ਜਦਕਿ 288 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 15 ਮਰੀਜ਼ ਠੀਕ ਹੋਏ ਹਨ ਅਤੇ 149 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ, ਡੇਰਾਬਸੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 13 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 5 ਕੇਸ, ਘੜੂੰਆ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 4 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 12 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 3 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 5 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 107 ਕੇਸ ਸ਼ਾਮਲ ਹਨ।