ਨਵੀਂ ਦਿੱਲੀ, 5 ਦਸੰਬਰ 2020 - ਇਹ ਪਹਿਲੀ ਵਾਰ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਕਿਸਾਨਾਂ ਦੇ ਵਧਦੇ ਰੋਹ ਨੂੰ ਦੇਖਦੇ ਹੋਏ ਆਪਣੇ ਮੰਤਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਅੱਜ ਕੇਂਦਰ ਸਰਕਾਰ ਦੀ ਕਿਸਾਨ ਜਥੇਬੰਦੀਆਂ ਨਾਲ ਪੰਜਵੇਂ ਦੌਰ ਦੀ ਮੀਟਿੰਗ ਹੈ ਅਤੇ ਸਰਕਾਰ ਕਾਨੂੰਨਾਂ 'ਚ ਸੋਧ ਲਈ ਤਿਆਰ ਹੈ ਪਰ ਕਿਸਾਨਾਂ ਵੱਲੋਂ ਸੋਧ ਨਾ ਕਰਕੇ ਕਾਨੂੰਨਾਂ ਨੂੰ ਰੱਦ ਕਰਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਹੁਣ ਮੋਦੀ ਵੱਲੋਂ ਕਮਾਨ ਸੰਭਾਲੀ ਗਈ ਹੈ ਅਤੇ ਆਪਣੇ ਮੰਤਰੀਆਂ ਨਾਲ ਮੀਰਿੰਗ ਕਰ ਰਹੇ ਹਨ।
ਮੋਦੀ ਨਾਲ ਇਸ ਮੀਟਿੰਗ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅਤੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਵੀ ਸ਼ਾਮਿਲ ਹੋਣ ਲਈ ਪਹੁੰਚੇ ਹਨ। ਇਸ ਤੋਂ ਪਹਿਲਾਂ ਅਮਿਤ ਸ਼ਾਹ ਇਨ੍ਹਾਂ ਮੰਤਰੀਆਂ ਨਾਲ ਮੀਟਿੰਗ ਕਰ ਰਹੇ ਸਨ। ਕਿਸਾਨਾਂ ਦਾ ਇਹ ਅੰਦੋਲਨ ਦਿੱਲੀ ਦੇ ਬਾਰਡਰਾਂ 'ਤੇ 10ਵੇਂ ਦਿਨ 'ਚ ਦਾਖਲ ਹੋ ਗਿਆ ਹੈ।