ਅਰਵਿੰਦਪਾਲ ਸਿੰਘ ਸੰਧੂ ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ
ਜਗਦੀਸ਼ ਥਿੰਦ
ਫਾਜ਼ਿਲਕਾ 5 ਦਸੰਬਰ
ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਖਤਿਆਰਾ ਦੀ ਵਰਤੋਂ ਕਰਦੇ ਹੋਏ ਅੰਤਰਰਾਸ਼ਟਰੀ ਸਰਹੱਦ ਐਨ. ਐਚ. ਲੁਧਿਆਣਾ ਵਾਇਆ ਫਿਰੋਜਪੁਰ ਤੋਂ ਅਬੋਹਰ, 1 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੀਆਂ ਡਰੇਨਾਂ, ਨਹਿਰਾਂ ਵਿੱਚ ਅਮਨ ਤੇ ਸ਼ਾਂਤੀ ਬਣਾਈ ਰੱਖਣ ਅਤੇ ਬੀ.ਐਸ.ਐਫ. ਤੇ ਮਿਲਟਰੀ ਏਰੀਏ ਵਿੱਚ ਸੁਰੱਖਿਆ ਪੁਖਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਆਉਣ-ਜਾਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜਨਵਰੀ 2021 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਫਾਜ਼ਿਲਕਾ ਵਿੱਚ ਪਾਕਿਸਤਾਨ ਦੇ ਨੇੜੇ ਲੱਗਦੇ ਅੰਤਰਰਾਸ਼ਟਰੀ ਸਰਹੱਦ ਐਨ.ਐਚ. ਲੁਧਿਆਣਾ ਵਾਇਆ ਫਿਰੋਜ਼ਪੁਰ ਤੋਂ ਲਾਧੂਕਾ ਤੇ ਫਾਜ਼ਿਲਕਾ ਤੋਂ ਅਬੋਹਰ ਰੋਡ, 1 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੀਆਂ ਡਰੇਨਾਂ, ਨਹਿਰਾਂ ਵਿੱਚ ਅਮਨ ਤੇ ਸ਼ਾਂਤੀ ਬਣਾਈ ਰੱਖਣ ਅਤੇ ਬੀ.ਐਸ.ਐਫ. ਤੇ ਮਿਲਟਰੀ ਏਰੀਏ ਵਿੱਚ ਸੁਰੱਖਿਆ ਦੇ ਮੰਤਵ ਨੂੰ ਲੈ ਕੇ ਨਿਰਧਾਰਤ ਸਮੇਂ ਦੌਰਾਨ ਪਾੰਬਦੀ ਲਗਾਈ ਹੈ।
ਇਹ ਹੁਕਮ ਫੌਜ, ਬੀ.ਐਸ.ਐਫ., ਪੁਲਿਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ਵਿਚ ਮਜ਼ਦੂਰੀ ਦਾ ਕੰਮ ਕਰਦੇ ਹੋਣ/ਨਿਮਨ ਹਸਤਾਖਰ ਵੱਲੋਂ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ
ਜ਼ਿਲਾ ਮੈਜਿਸਟਰੇਟ ਵੱਲੋਂ ਕੌਮਾਂਤਰੀ ਸਰਹੱਦ ਨੇੜੇ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ
ਫ਼ਾਜ਼ਿਲਕਾ, 5 ਦਸੰਬਰ
ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜਨਵਰੀ 2021 ਤੱਕ ਲਾਗੂ ਰਹਿਣਗੇ।
ਫ਼ੌਜਦਾਰੀ ਸੰਘਤਾ ਜ਼ਾਬਤਾ 1973 ਦੀ ਧਾਰਾ 144 ਤਹਿਤ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 3 ਤੋਂ 4 ਫ਼ੁਟ ਤੱਕ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ।
ਉਨਾਂ ਕਿਹਾ ਕਿ ਭਾਰਤ-ਪਾਕਿ ਸਰਹੱਦ ‘ਤੇ ਇਨਾਂ ਉੱਚੀਆਂ ਫ਼ਸਲਾਂ ‘ਚ ਛੁਪ ਕੇ ਘੁਸਪੈਠ ਦੀ ਸੰਭਾਵਨਾ ਬਣੀ ਰਹਿੰਦੀ ਹੈ ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ। ਸੁਰੱਖਿਆ ਅਤੇ ਤੁਰੰਤ ਰੋਕਥਾਮ ਦੇ ਮੱਦੇਨਜ਼ਰ ਜ਼ਿਲਾਮੈਜਿਸਟਰੇਟ ਨੇ ਹੁਕਮ ਦਿੱਤੇ ਹਨ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਰਕਬੇ ‘ਤੇ ਅਜਿਹੀਆਂ ਫ਼ਸਲਾਂ ਨਾ ਬੀਜੀਆਂ ਜਾਣ।
ਜਨਤਕ ਥਾਵਾਂ ’ਤੇ ਅਵਾਰਾ ਪਸ਼ੂਆਂ ਨੂੰ ਚਾਰਾ ਪਾਉਣ ’ਤੇ ਪਾਬੰਦੀ
ਫਾਜ਼ਿਲਕਾ 5 ਦਸੰਬਰ
ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਐਕਟ ਨੰ: 2) ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਵਾਰਾ ਪਸ਼ੂਆਂ ਨੂੰ ਹਰਾ ਚਾਰਾ ਪਾਉਣ ’ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ 31 ਜਨਵਰੀ 2021 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਜਨਤਕ ਥਾਵਾਂ ’ਤੇ ਆਮ ਲੋਕਾਂ ਵੱਲੋਂ ਅਵਾਰਾ ਪਸ਼ੂਆਂ ਨੂੰ ਹਰਾ ਚਾਰਾ ਪਾਇਆ ਜਾਂਦਾ ਹੈ ਜਿਸ ਨਾਲ ਆਵਾਜਾਈ ਦੀ ਸਮੱਸਿਆ ਪੈਦਾ ਹੁੰਦੀ ਹੈ। ਇਸ ਨਾਲ ਜਾਨ ਮਾਲ ਦਾ ਨੁਕਸਾਨ ਵੀ ਹੋ ਸਕਦਾ ਹੈ। ਇਸ ਕਰਕੇ ਉਨਾਂ ਜਨਤਕ ਥਾਵਾਂ ’ਤੇ ਅਵਾਰਾ ਪਸ਼ੂਆਂ ਨੂੰ ਹਰਾ ਚਾਰਾ ਨਾ ਪਾਉਣ ਦੇ ਹੁਕਮ ਜਾਰੀ ਕੀਤੇ ਹਨ।