- ਯੋਗ ਨੌਜਵਾਨਾਂ ਨੂੰ ਜਲਦ ਤੋਂ ਜਲਦ ਆਪਣੀ ਵੋਟ ਬਨਾਉਣ ਦੀ ਕੀਤੀ ਅਪੀਲ
- ਗੜ੍ਹਦੀਵਾਲਾ ਦੇ ਕੇ.ਆਰ.ਕੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ’ਚ ਪੋÇਲੰਗ ਸਟੇਸ਼ਨ ’ਤੇ ਕੈਂਪਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 5 ਦਸੰਬਰ 2020 - ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਅੱਜ ਚੋਣ ਅਧਿਕਾਰੀ ਪੰਜਾਬ ਹਰੀਸ਼ ਕੁਮਾਰ ਵਲੋਂ ਆਪਣੀ ਟੀਮ ਸਮੇਤ ਅਚਾਨਕ ਚੈਕਿੰਗ ਕੀਤੀ ਗਈ। ਉਨ੍ਹਾਂ ਇਸ ਮੌਕੇ ਬੂਥ ਲੈਵਲ ਅਫ਼ਸਰਾਂ ਦੇ ਕੰਮਾਂ ਨੂੰ ਚੈਕ ਕੀਤਾ ਅਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਯੋਗ ਨੌਜਵਾਨਾਂ ਨੂੰ ਜਲਦ ਤੋਂ ਜਲਦ ਆਪਣੀ ਵੋਟ ਬਨਾਉਣ ਦੀ ਅਪੀਲ ਕੀਤੀ।
ਚੋਣ ਅਧਿਕਾਰੀ ਪੰਜਾਬ ਹਰੀਸ਼ ਕੁਮਾਰ ਨੇ ਹੁਸ਼ਿਆਰਪੁਰ ਦੇ ਚੋਣ ਤਹਿਸੀਲਦਾਰ ਹਰਮਿੰਦਰ ਸਿੰਘ, ਕਾਨੂੰਗੋ ਸੁਖਦੇਵ ਸਿੰਘ, ਦੀਪਕ ਕੁਮਾਰ ਆਦਿ ਨਾਲ ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿੱਚ ਕੇ.ਆਰ.ਕੇ.ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੀ.ਐਲ.ਓਜ਼ ਦੇ ਕੰਮ ਨੂੰ ਚੈਕ ਕੀਤਾ ਅਤੇ ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਵੋਟਰਾਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਦਾ ਨਾਮ ਵੋਟਰ ਸੂਚੀ ਵਿੱਚੋਂ ਕੱਟਣ ਲਈ ਫਾਰਮ ਭਰੇ ਜਾਣ।
ਹਰੀਸ਼ ਕੁਮਾਰ ਨੇ ਇਸ ਦੌਰਾਨ ਕੇ.ਆਰ.ਕੇ.ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਅਪੀਲ ਕਰਦੇ ਹੋਏ ਕਿਹਾ ਕਿ ਜਿਸ ਵਿਅਕਤੀ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ ਅਤੇ ਉਸ ਨੇ ਆਪਣੀ ਵੋਟ ਨਹੀਂ ਬਣਾਈ, ਉਹ 6 ਦਸੰਬਰ ਨੂੰ ਆਪਣੇ ਪੋਲਿੰਗ ਬੂਥ ’ਤੇ ਜਾ ਕੇ ਫਾਰਮ ਭਰ ਸਕਦੇ ਹਨ ਜਾਂ ਫ਼ਿਰ ਵੋਟਰ ਹੈਲਪ ਲਾਈਨ ਐਪ ਜਾਂ www.voter.eci.gov.in ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।