← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ 5 ਦਸੰਬਰ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਹਾਇਕ ਕਮਿਸ਼ਨਰ ਸ੍ਰੀ ਕੰਵਰਜੀਤ ਸਿੰਘ ਦੀ ਅਗਵਾਈ ਹੇਠ ਭਾਰਤ ਪਾਕਿ ਸਰਹੱਦ ਤੇ ਕਬੱਡੀ ਮੈਚ ਕਰਵਾਇਆ ਗਿਆ। ਉਨ੍ਹਾ ਕਿਹਾ ਕਿ ਇਹ ਮੈਚ ਨਸ਼ਾ ਮੁਕਤ ਅਭਿਆਨ ਤਹਿਤ ਨੋਜਵਾਨ ਪੀੜ੍ਹੀ ਨੂੰ ਜਾਗਰੂਕ ਕਰਨਾਂ ਅਤੇ ਆਪਣੇ ਆਲੇ-ਦੁਆਲੇ ਫੈਲ ਰਹੀ ਇਸ ਬੀਮਾਰੀ ਤੋ ਲੋਕਾ ਨੂੰ ਸੁਚੇਤ ਕਰਨ ਵਾਸਤੇ ਕਰਵਾਇਆ ਗਿਆ। ਇਸ ਮੈਚ ਵਿੱਚ ਬੀ.ਐਸ.ਐਫ ਦੀ ਟੀਮ ਸਮੇਤ ਫਾਜ਼ਿਲਕਾ ਦੀਆਂ ਤਿੰਨ ਹੋਰ ਟੀਮਾਂ ਨੇ ਵੀ ਭਾਗ ਲਿਆ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਸ਼ੇ ਖਿਲਾਫ ਜਾਗਰੂਕ ਕਰਨ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ ਜਿਸ ਦਾ ਇਕੋ-ਇਕ ਮੰਤਵ ਲੋਕਾਂ ਨੂੰ ਨਸ਼ੇ ਤੋਂ ਦੂਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਸਾਡੇ ਦੇਸ਼ ਦਾ ਭਵਿੱਖ ਹੈ ਸੋ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚ ਨਹੀਂ ਪੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਨਸ਼ੇ ਨਾਲ ਸਾਡਾ ਕੁਝ ਬਣਦਾ ਨਹੀਂ ਸਗੋਂ ਅਸੀਂ ਸਾਰਾ ਕੁਝ ਗਵਾ ਲੈਣੇ ਹਾਂ। ਉਨ੍ਹਾਂ ਕਿਹਾ ਕਿ ਕਬੱਡੀ ਮੈਚ ਕਰਵਾਉਣ ਦਾ ਮੰਤਵ ਨੌਜਵਾਨਾਂ ਨੂੰ ਸ਼ਰੀਰਿਕ ਦੇ ਨਾਲ-ਨਾਲ ਮਾਨਸਿਕ ਤੌਰ `ਤੇ ਵੀ ਤੰਦਰੁਸਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਲੋਕਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੈਚ ਵਿੱਚ ਕੁੱਲ 4 ਟੀਮਾ ਨੇ ਹਿੱਸਾ ਲਿਆ ਜ਼ੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨਸ਼ੇ ਰੁਪੀ ਦਲਦਲ `ਚ ਫਸ ਚੁੱਕੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨਸ਼ੇ ਨੂੰ ਛੱਡ ਕੇ ਦੇਸ਼ ਦਾ ਉਜਵਲ ਭਵਿੱਖ ਸਿਰਜਣ ਵਿਚ ਆਪਣਾ ਵਢਮੁਲਾ ਯੋਗਦਾਨ ਪਾਉ ਤਾਂ ਜ਼ੋ ਇਕ ਸੁਨਹਿਰਾ ਭਵਿੱਖ ਕਾਇਮ ਹੋ ਸਕੇ। ਇਸ ਮੌਕੇ ਤਹਿਸੀਲ ਭਲਾਈ ਅਫਸਰ ਸ਼੍ਰੀ ਅਸ਼ੋਕ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Total Responses : 267