ਨਵੀਂ ਦਿੱਲੀ, 5 ਦਸੰਬਰ 2020 - ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ ਸਕਰਾਰ ਕਿਸਾਨਾਂ ਦੀ ਹਰ ਸਮੱਸਿਆ 'ਤੇ ਵਿਚਾਰ ਕਰਕੇ ਉਨ੍ਹਾਂ ਦਾ ਹੱਲ ਕਰੇਗੀ। ਇਸ ਲਈ ਉਨ੍ਹਾਂ ਨਾਲ 9 ਤਾਰੀਕ ਨੂੰ ਦੁਬਾਰਾ ਮੀਟਿੰਗ ਸੱਦੀ ਗਈ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇੱਕ ਵਾਰ ਫਿਰ ਤੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਜ਼ੁਰਗ ਕਿਸਾਨਾਂ ਅਤੇ ਬੱਚਿਆਂ ਨੂੰ ਇਸ ਠੰਡ ਅਤੇ ਕੋਰੋਨਾ ਦੇ ਮਹੌਲ ਦੌਰਾਨ ਘਰ ਭੇਜ ਦੇਣ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਇਹ ਕਾਨੂੰਨ ਲਿਆਂਦਾ ਹੈ ਤਾਂ ਜੋ ਉਨ੍ਹਾਂ ਦੇ ਦਿਨ ਬਦਲ ਸਕਣ ਅਤੇ ਉਨ੍ਹਾਂ ਦੀ ਆਮਦਨ 'ਚ ਵਾਧਾ ਹੋ ਸਕੇ ਅਤੇ ਮੋਦੀ ਸਰਕਾਰ ਦੀ ਕੋਸ਼ਿਸ਼ ਹੈ ਕਿਸਾਨ ਮਹਿੰਗੀਆਂ ਫਸਲਾਂ ਵੱਲ ਆ ਸਕਣ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਹਮੇਸ਼ਾਂ ਰਹੇਗੀ। ਉਨ੍ਹਾਂ ਨੇ ਕਿਸਾਨਾਂ ਦੀ ਤਾਰੀਫ ਵੀ ਕੀਤੀ ਕਿ ਕਿਸਾਨਾਂ ਪੂਰੇ ਅਨੁਸ਼ਾਸਨ ਦੇ ਨਾਲ ਅੰਦੋਲਨ ਕਰ ਰਹੇ ਹਨ।
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅੰਦੋਲਨ ਦਾ ਰਾਹ ਨ ਵਰਤਣ ਕਿਉਂਕਿ ਗੱਲਬਾਤ ਨਾਲ ਹੀ ਮਸਲੇ ਦਾ ਹੱਲ ਹੋ ਸਕਦਾ ਹੈ। ਉਨ੍ਹਾਂ ਇੱਕ ਵਾਰ ਫਿਰ ਕਿਹਾ ਕਿ ਐਮ ਐਸ ਪੀ ਸੀ ਅਤੇ ਜਾਰੀ ਰਹੇਗੀ ਜਿਸ ਦੇ ਲਈ ਸਰਕਾਰ ਵਚਨਬੱਧ ਹੈ।