← Go Back
ਕਬੱਡੀ ਕੋਚ ਗੁਰਮੇਲ ਸਿੰਘ ਦਿੜ੍ਹਬਾ ਨਹੀਂ ਰਹੇ
ਚੰਡੀਗੜ੍ਹ, 19 ਜੁਲਾਈ 2023 - ਕੌਮਾਂਤਰੀ ਕਬੱਡੀ ਕੋਚ ਗੁਰਮੇਲ ਸਿੰਘ ਦਿੜ੍ਹਬਾ ਦਾ ਦਿਹਾਂਤ ਹੋ ਗਿਆ ਹੈ। ਗੁਰਮੇਲ ਸਿੰਘ ਪਿਛਲੇ ਕੁਝ ਮਹੀਨਿਆਂ ਤੋਂ ਨਾ-ਮੁਰਾਦ ਬਿਮਾਰੀ ਕੈਂਸਰ ਤੋਂ ਪੀੜਤ ਸਨ। ਗੁਰਮੇਲ ਸਿੰਘ ਨੇ ਸਾਰੀ ਜ਼ਿੰਦਗੀ ਕਬੱਡੀ ਦੇ ਲੇਖੇ ਲਾ ਦਿੱਤੀ। ਉਹ ਪਿਛਲੇ ਸਮੇਂ ਪੰਜਾਬ ਸਰਕਾਰ ਵਲੋਂ ਕਰਵਾਏ ਵਿਸ਼ਵ ਕਬੱਡੀ ਕੱਪ ਲਈ ਵਿਦੇਸ਼ ਵਿਚ ਜਾ ਕੇ ਕਬੱਡੀ ਦੀਆ ਟੀਮਾਂ ਤਿਆਰ ਕਰਦੇ ਰਹ ਹਨ। ਉਹ ਸੋਸ਼ਲ ਯੂਥ ਸਪੋਰਟਸ ਕਲੱਬ ਦਿੜ੍ਹਬਾ ਦੇ ਪ੍ਰਧਾਨ ਅਤੇ ਸ਼ਹੀਦ ਬਚਨ ਸਿੰਘ ਕਬੱਡੀ ਅਕੈਡਮੀ ਦੇ ਪ੍ਰਬੰਧਕ ਸਨ।
Total Responses : 45