ਅੰਮ੍ਰਿਤਸਰ, 13 ਜਨਵਰੀ 2021 - ਅੰਮ੍ਰਿਤਸਰ ਕੇਂਦਰੀ ਹਲਕੇ ਦੇ ਲੋੜਵੰਦ ਪਰਿਵਾਰਾਂ ਨਾਲ ਲੋਹੜੀ ਦੀਆਂ ਖ਼ੁਸ਼ੀਆਂ ਸਾਂਝੀ ਕਰਦੇ ਕੈਬਨਿਟ ਮੰਤਰੀ ਸ੍ਰੀ ਓ ਪੀ ਸੋਨੀ ਨੇ ਅੱਜ 15 ਪਰਿਵਾਰਾਂ ਨੂੰ 25-25 ਹਜਾਰ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਸ੍ਰੀ ਓ ਪੀ ਸੋਨੀ ਨੇ ਦੱਸਿਆ ਕਿ ਉਹ ਪਰਿਵਾਰਾਂ ਦੇ ਹੋਏ ਨੁਕਸਾਨ ਜੋ ਕੇ ਵੱਖ ਵੱਖ ਕਾਰਨਾਂ ਕਰਕੇ ਹੋਇਆ ਹੈ ਦੀ ਭਰਪਾਈ ਤਾਂ ਨਹੀਂ ਕੀਤੀ ਜਾ ਸਕਦੀ ਪਰ ਓਹ ਆਪਣੀ ਤਰਫ ਤੋਂ ਹਰਜਾਨਾ ਦੇਣ ਦੀ ਇਹ ਨਿਮਾਣੀ ਜਿਹੀ ਕੋਸ਼ਿਸ਼ ਕੀਤੀ ਹੈ । ਇਸ ਮੌਕੇ ਉਨ੍ਹਾਂ ਨਾਲ ਸ੍ਰੀ ਵਿਕਾਸ ਸੋਨੀ, ਮਹੇਸ਼ ਖੰਨਾ, ਸ੍ਕਮਲ ਪਹਿਲਵਾਨ, ਸ੍ਰੀ ਰਣਜੀਤ ਸਿੰਘ, ਪ੍ਰਵੇਸ਼ ਗੁਲਾਟੀ, ਸ੍ਰੀ ਰਿੰਕੂ ਅਤੇ ਹੋਰ ਸ਼ਖਸੀਅਤਾਂ ਵੀ ਹਾਜਰ ਸਨ।