- ਗੁਰੂ ਘਰ ਵਿੱਚ ਸੇਵਾ ਕਰਨ ਅਤੇ ਸਮਾਜਸੇਵਾ ਕਰਨ ਵਾਲੀਆਂ ਸੰਗਤਾਂ ਨੂੰ ਸਨਮਾਨਿਤ ਕੀਤਾ
ਰਾਜਪੁਰਾ 20 ਜਨਵਰੀ 2021 - ਸ੍ਰੀ ਗੁਰੂਦੁਆਰਾ ਸਾਹਿਬ ਰਾਮਗੜ੍ਹੀਆ ਸਭਾ ਵਿਖੇ ਸੰਗਤਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਹਰਮੀਤ ਸਿੰਘ ਕੰਡੇਵਾਲਾ ਪ੍ਰਧਾਨ ਰਾਮਗੜ੍ਹੀਆ ਸਭਾ ਰਾਜਪੁਰਾ ਨੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਭਾਈ ਅਜੀਤ ਸਿੰਘ ਭਾਟੀਆ ਦੇ ਰਾਗੀ ਜੱਥੇ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ। ਭਾਈ ਆਇਆ ਸਿੰਘ ਮੋਹਾਲੀ ਵਾਲਿਆਂ ਦੇ ਇੰਟਰਨੈਸ਼ਨਲ ਕਵੀਸ਼ਰੀ ਜੱਥੇ ਨੇ ਵੀਰ ਰਸ ਵਿੱਚ ਕਵੀਸ਼ਰੀ ਗਾ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ।
ਇਸ ਮੌਕੇ ਸਭਾ ਵੱਲੋਂ ਬਜ਼ੁਰਗਾਂ ਨੂੰ ਬੂਟੇ ਦੇ ਕੇ ਸਨਮਾਨਿਤ ਕੀਤਾ ਗਿਆ। ਸਭਾ ਵੱਲੋਂ ਗੁਰੂ ਘਰ ਵਿੱਚ ਸੇਵਾ ਕਰਨ ਅਤੇ ਸਮਾਜਸੇਵਾ ਕਰਨ ਵਾਲੀਆਂ ਸੰਗਤਾਂ ਨੂੰ ਸਨਮਾਨਿਤ ਕੀਤਾ ਗਿਆ। ਇਹਨਾਂ ਵਿੱਚ ਰਤਨ ਸਿੰਘ ਮੁਲਤਾਨੀ, ਮਾਨ ਸਿੰਘ ਸੱਗੂ, ਜੋਗਿੰਦਰ ਸਿੰਘ ਮਠਾੜੂ, ਸਤਨਾਮ ਸਿੰਘ, ਮਹਿੰਦਰ ਸਿੰਘ ਦਿਓੜਾ, ਲਖਵਿੰਦਰ ਸਿੰਘ, ਭੁਪਿੰਦਰ ਸਿੰਘ, ਦਵਿੰਦਰ ਸਿੰਘ ਨੀਟੂ, ਯਸ਼ਪਾਲ ਸਿੰਘ, ਸੁਖਜਿੰਦਰ ਸਿੰਘ, ਮੁਖਤਿਆਰ ਸਿੰਘ ਭੁੱਲਰ, ਮਨਿੰਦਰ ਸਿੰਘ, ਗੁਰਮੀਤ ਰਾਮ, ਦਰਸ਼ਨ, ਸੁਮੀਰ ਕੁਮਾਰ, ਅਮਰਜੀਤ ਕੌਰ, ਕ੍ਰਿਸ਼ਨਾ ਦੇਵੀ, ਮਨਜੀਤ ਕੌਰ ਭਾਟੀਆ, ਜਸ਼ਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਕੁਲਜੀਤ ਸਿੰਘ, ਕਰਮਜੀਤ ਸਿੰਘ ਅਤੇ ਲਕਸ਼ ਬਾਵਾ ਨੂੰ ਵੀ ਸ੍ਰੀ ਗੁਰੂਦੁਆਰਾ ਰਾਮਗੜ੍ਹੀਆ ਸਾਹਿਬ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।