ਨਵਾਂਸ਼ਹਿਰ 20 ਜਨਵਰੀ 2021 -ਸਥਾਨਕ ਸ਼ਹਿਰ ਦੇ ਮੁੱਖ ਚੌਕ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354 ਵਾਂ ਆਗਮਨ ਪੁਰਬ ਇਲਾਕੇ ਦੀਆਂ ਸੰਗਤਾਂ ਵੱਲੋਂ ਮਿਲਕੇ ਮਨਾਇਆ ਗਿਆ। ਇਸ ਮੌਕੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੱਖਣ ਸਿੰਘ ਗਰੇਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਦੀਪ ਸਿੰਘ ਕੰਗ ਅਤੇ ਸੁਰਜੀਤ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਦੀ ਹਾਜਰੀ ਭਰਦਿਆਂ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਗਿਆਨ ਮੱਸਾ ਸਿੰਘ ਸਭਰਾ ਦੇ ਜਥੇ ਨੇ ਕਵੀਸ਼ਰੀ ਤੇ ਸੁਖਜਿੰਦਰ ਸਿੰਘ ਅਣਮੋਲ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ ਪ੍ਰਧਾਨ ਗੁਰੂ ਰਾਮਦਾਸ ਸੇਵਾ ਸੁਸਾਇਟੀ, ਅਮਰਜੀਤ ਸਿੰਘ ਖਾਲਸਾ, ਭਾਈ ਜਸਵਿੰਦਰ ਸਿੰਘ, ਰਾਹੁਲ ਸਿੰਘ, ਗੁਰਵਿੰਦਰ ਸਿੰਘ, ਮਹਿੰਦਰ ਸਿੰਘ, ਜੋਬਨਪ੍ਰੀਤ ਸਿੰਘ, ਗੁਰਚਰਨ ਸਿੰਘ ਤੇ ਸ਼ਹਿਰ ਦੀਆਂ ਸਰਬਤ ਸੰਗਤਾਂ ਨੇ ਹਾਜਰੀ ਭਰੀ।