← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 27 ਜਨਵਰੀ 2021 - ਜ਼ਿਲ੍ਹਾ ਚੋੋਣ ਅਫਸਰ ਕਮ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਪੰਜਾਬ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਪੰਚਾਇਤਾਂ, ਨਗਰ ਨਿਗਮ ਤੇ ਨਗਰ ਕੌੌਂਸਲਾਂ ਦੀਆਂ ਚੋਣਾਂ ਮੌੌਕੇ ਉਮੀਦਵਾਰਾਂ ਵੱਲੋ ਨਾਮਜ਼ਦਗੀ ਪੱਤਰ ਨਾਲ ਦਾਖਲ ਕਰਨ ਸਮੇੇਂ ਉਮੀਦਵਾਰ ਲਈ ਕੋਈ ਬਕਾਇਆ ਨਾ ਹੋਣ ਦਾ ਇਤਰਾਜ਼ਹੀਣਤਾ ਸਰਟੀਫਿਕੇਟ ਲਗਾਉਣਾ ਜ਼ਰੂਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਪੰਜਾਬ ਦੀਆਂ ਇਨ੍ਹਾਂ ਹਦਾਇਤਾਂ ਸਬੰਧੀ ਜਿਲ੍ਹੇ ਦੇ ਇਨ੍ਹਾਂ ਚੋਣਾਂ ਸਬੰਧੀ ਰਿਟਰਨਿੰਗ ਅਫਸਰਾਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਜੇਕਰ ਕਿਸੇ ਵੀ ਉਮੀਦਵਾਰ ਨੂੰ ਇਸ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਉਹ ਆਪਣੇ ਰਿਟਰਨਿੰਗ ਅਫਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਫਿਰ ਦੁਹਰਾਇਆ ਕਿ ਇਹ ਚੋੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਨੋੋ ਡਿਊ ਅਤੇ ਐਨ.ਓ.ਸੀ. ਲਗਾਉਣਾ ਜ਼ਰੂਰੀ ਨਹੀਂ ਹੈ।
Total Responses : 265