ਹਰਜਿੰਦਰ ਸਿੰਘ ਭੱਟੀ
- ਚਾਹਵਾਨ ਸਿਖਿਆਰਥੀਆ ਦੀ ਇੰਟਰਵਿਊ 26.02.2021 ਨੂੰ
- 2000 ਰੁਪਏ ਦਿੱਤਾ ਜਾਵੇਗਾ ਸਿਖਿਆਰਥੀ ਵਜੀਫਾ
- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ 434, ਤੀਜੀ ਮੰਜਿਲ ਤੇ ਆਕੇ ਕਰੋ ਅਪਲਾਈ
- ਹੈਲਪਲਾਈਨ ਨੰਬੁਰ 98784-41386 ਤੇ ਕੀਤਾ ਜਾ ਸਕਦਾ ਹੈ ਸੰਪਰਕ
ਐਸ.ਏ.ਐਸ. ਨਗਰ 23 ਫਰਵਰੀ 2021 - ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ: ਕਰਨੈਲ ਸਿੰਘ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਐਸ.ਸੀ ਬੈਨੀਫਿਸਰੀਜ ਨੂੰ 2 ਹਫਤਿਆਂ ਦਾ ਮੁਫਤ ਡੇਅਰੀ ਸਿਖਲਾਈ ਕੋਰਸ ਦਾ ਤੀਜਾ ਬੈਚ 01 ਮਾਰਚ ਨੂੰ ਪੰਜਾਬ ਦੇ ਵੱਖ ਵੱਖ ਟਰੇਨਿੰਗ ਸੈਟਰਾਂ ਤੇ ਚਲਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸ੍ਰੀ ਗਿਰੀਸ ਦਿਆਲਨ ਆਈ.ਏ.ਐਸ, ਡੀ.ਸੀ ਐਸ.ਏ.ਐਸ ਨਗਰ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀ ਪਾਸ ਹੋਵੇ, ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦਾ ਹੋਵੇ। ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਚਾਹ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋ ਇਹ ਸਿਖਲਾਈ ਮੁਫਤ ਕਰਵਾਈ ਜਾ ਰਹੀ ਹੈ, ਜਿਸਦੀ ਕਿ ਕੌਈ ਵੀ ਫੀਸ ਨਹੀ ਹੈ। ਬਲਕਿ ਸਿਖਿਆਰਥੀਆ ਨੂੰ ਸਿਖਲਾਈ ਉਪਰੰਤ 2000 ਰੁਪਏ ਪ੍ਰਤੀ ਸਿਖਿਆਰਥੀ ਵਜੀਫਾ ਵੀ ਦਿੱਤਾ ਜਾਵੇਗਾ।
ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਗੁਰਿੰਦਰਪਾਲ ਸਿੰਘ ਕਾਹਲੋ ਨੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਵਿਭਾਗ ਦੀਆ ਸਕੀਮਾ ਦਾ ਪੂਰਨ ਲਾਹਾ ਲੇ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਸੋ ਚਾਹਵਾਨ ਐਸ.ਸੀ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਤੇ ਕਿਸੇ ਵੀ ਕੰਮ ਵਾਲੇ ਦਿਨ ਆਕੇ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 98784-41386 ਤੇ ਸੰਪਰਕ ਕਰ ਸਕਦੇ ਹੋ ।