ਪਰਵਿੰਦਰ ਸਿੰਘ ਕੰਧਾਰੀ
- ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਲਈ ਕੀਤਾ ਜਾ ਰਿਹੈ ਪ੍ਰੇਰਿਤ
- ਹੁਣ ਤੱਕ ਜਿਲੇ ਦੇ 63932 ਪਰਿਵਾਰਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਗਿਆ-ਸਿਵਲ ਸਰਜਨ
ਫਰੀਦਕੋਟ 23 ਫਰਵਰੀ 2021 - ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਹਰੇਕ ਲੋੋੜਵੰਦ ਅਤੇ ਯੋੋਗ ਲਾਭਪਾਤਰੀ ਨੂੰ ਦੇਣ ਲਈ ਇਸ ਸਕੀਮ ਤਹਿਤ ਵੱਧ ਤੋੋਂ ਵੱਧ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾਣ ਤਾਂ ਜੋੋ ਕੋੋਈ ਵੀ ਲਾਭਪਾਤਰੀ ਪੰਜਾਬ ਸਰਕਾਰ ਦੀ ਇਸ ਲੋੋਕ ਭਲਾਈ ਸਕੀਮ ਤਹਿਤ ਕੈਂਸ ਲੈਂਸ/ਮੁਫਤ ਇਲਾਜ ਤੋੋਂ ਵਾਂਝਾ ਨਾ ਰਹੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌੌਕੇ ਦਿੱਤੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ/ਵਾਰਡ ਪੱਧਰ ਤੇ ਸਿਹਤ ਬੀਮਾ ਯੋੋਜਨਾ ਤਹਿਤ ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਅਤੇ ਇਸ ਕੰਮ ਲਈ ਸਿਹਤ ਵਿਭਾਗ ਵੱਲੋੋਂ 28 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਇਸ ਮੌੌਕੇ ਸਿਵਲ ਸਰਜਨ ਡਾ. ਸੰਜੇ ਕਪੂਰ ਨੇ ਦੱਸਿਆ ਕਿ ਹੁਣ ਤੱਕ ਜਿਲੇ ਦੇ 133027 ਲੋੋਕਾਂ ਵੱਲੋੋਂ ਸਿਹਤ ਬੀਮਾ ਕਾਰਡ ਬਣਾਉਣ ਲਈ ਅਪਲਾਈ ਕੀਤਾ ਗਿਆ ਹੈ ਜਿਸ ਵਿਚੋੋਂ 131783 ਕਾਰਡ ਜਨਰੇਟ ਕੀਤੇ ਗਏ ਹਨ ਜਿਸ ਤਹਿਤ 63932 ਪਰਿਵਾਰਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਗਿਆ ਹੈ। ਉਨਾਂ ਕਿਹਾ ਕਿ ਕਾਰਡ ਤੋਂ ਬਿਨਾਂ ਸਰਕਾਰੀ ਤੇ ਸੂਚੀਬੱਧ ਹਸਪਤਾਲ ਵਿਚ ਮਰੀਜ਼ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲ ਸਕੇਗਾ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਲਾਹਾ ਲੈਂਦਿਆਂ ਕਾਰਡ ਜ਼ਰੂਰ ਬਣਵਾਇਆ ਜਾਵੇ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਾਰਡ ਬਣਾਉਣ ਲਈ ਕਾਮਨ ਸਰਵਿਸ ਸੈਂਟਰਾਂ ’ਤੇ ਵੀ ਇਹ ਸੇਵਾ ਸ਼ੁਰੂ ਕੀਤੀ ਗਈ ਹੈ, ਜਿਥੇ 30 ਰੁਪਏ ਪ੍ਰਤੀ ਕਾਰਡ ਫੀਸ ਨਾਲ ਰਜਿਸਟਰਡ ਲਾਭਪਾਤਰੀ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦੇ ਕਾਰਡ ਬਣਾਏ ਜਾ ਰਹੇ ਹਨ।
ਇਸ ਤੋਂ ਇਲਾਵਾ ਸੇਵਾ ਕੇਂਦਰਾਂ ਅਤੇ ਮਾਰਕੀਟ ਕਮੇਟੀ ਦਫਤਰ ਪੁੱਜ ਕੇ ਵੀ ਲਾਭਪਾਤਰੀ ਆਪਣਾ ਕਾਰਡ ਬਣਵਾ ਸਕਦੇ ਹਨ। ਉਨਾਂ ਦੱਸਿਆ ਕਿ ਜਿਲੇ ਦੇ ਜਿਹੜੇ ਵਸਨੀਕਾਂ ਕੋਲ ਸਮਾਰਟ ਰਾਸ਼ਨ ਕਾਰਡ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਹਨ, ਉਹ ਆਪਣੇ ਆਪ ਨੂੰ ਇਨਪੈਨਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਰਜਿਸਟਰਡ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ: ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਹੋਤਾ, ਸ੍ਰੀ ਬਲਜੀਤ ਕੈਂਥ ਡੀ.ਡੀ.ਪੀ.ਓ., ਸ੍ਰੀ ਰਾਜ ਰਿਸ਼ੀ ਮਹਿਰਾ ਡੀ.ਐਫ.ਐਸ.ਸੀ., ਡਾ. ਚੰੰਦਰ ਸ਼ੇਖਰ ਐਸ.ਐਮ.ਓ. ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।