ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 8 ਮਾਰਚ 2021-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ ਪੰਜ ਹੋਰ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ 1 ਕੇਸ ਸ੍ਰੀ ਮੁਕਤਸਰ ਸਾਹਿਬ, 1 ਕੇਸ ਗਿੱਦੜਬਾਹਾ, 1 ਕੇਸ ਚਿੱਬੜਾਂਵਾਲੀ, 1 ਕੇਸ ਕਿੰਗਰਾ ਤੇ 1 ਕੇਸ ਭੁੱਲਰਵਾਲਾ ਤੋਂ ਮਿਲਿਆ ਹੈ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ, ਇਸ ਤੋਂ ਇਲਾਵਾ ਅੱਜ 7 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 99 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 594 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 579 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਵੀ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3957 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 3852 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 25 ਕੇਸ ਸਰਗਰਮ ਚੱਲ ਰਹੇ ਹਨ।