ਗੱਲਬਾਤ ਕਰਦੇ ਹੋਏ ਵਿਧਾਇਕ ਕੁਲਜੀਤ ਨਾਗਰਾ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 08 ਮਾਰਚ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਸੂਬੇ ਦੇ ਚਹੁੰਮੁਖੀ ਵਿਕਾਸ ਵਾਲਾ ਹੈ। ਇਸੇ ਬਜਟ ਤਹਿਤ ਪੰਜਾਬ ਸਰਕਾਰ ਨੇ ਔਰਤਾਂ ਦੇ ਵਿਕਾਸ ਲਈ ਬੁਢਾਪਾ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਕਰਨ, ਅਸ਼ੀਰਵਾਦ ਸਕੀਮ ਦੀ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰਨ ਅਤੇ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਵਿਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦੇ ਕੇ ਇਤਿਹਾਸਕ ਕਦਮ ਚੁੱਕੇ ਹਨ, ਜਿਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਅੱਜ ਪੇਸ਼ ਕੀਤੇ ਬਜਟ ਬਾਰੇ ਗੱਲਬਾਤ ਕਰਦਿਆਂ ਕੀਤਾ।
ਹਲਕਾ ਵਿਧਾਇਕ ਨੇ ਕਿਹਾ ਕਿ ਪੈਨਸ਼ਨ ਵਿੱਚ ਵਾਧੇ ਨਾਲ ਪੈਨਸ਼ਨਰਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ , ਅਸ਼ੀਰਵਾਦ ਸਕੀਮ ਦੀ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰਨ ਨਾਲ ਔਰਤਾਂ ਨੂੰ ਵੱਡੇ ਪੱਧਰ ਉੱਤੇ ਲਾਭ ਮਿਲੇਗਾ ਤੇ ਉਹਨਾਂ ਨੂੰ ਜ਼ਿੰਦਗੀ ਵਿੱਚ ਅੱਗੇ ਵੱਧਣ ਵਿਚ ਲਾਭ ਮਿਲੇਗਾ
ਸ. ਨਾਗਰਾ ਨੇ ਕਿਹਾ ਕਿ ਔਰਤਾਂ ਨੂੰ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦੇ ਕੇ ਪੰਜਾਬ ਸਰਕਾਰ ਨੇ ਵਿਸ਼ਵ ਮਹਿਲਾ ਦਿਵਸ ਉੱਤੇ ਵੱਡਾ ਤੇ ਅਰਥਭਰਪੂਰ ਤੋਫਾ ਦਿੱਤਾ ਹੈ, ਇਸ ਨਾਲ ਔਰਤਾਂ ਨੂੰ ਸਫ਼ਰ ਸਬੰਧੀ ਆਰਥਿਕ ਮੁਸ਼ਕਲਾਂ ਤੋਂ ਨਿਜਾਤ ਮਿਲੇਗੀ
ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਦੌਰਾਨ ਸੂਬੇ ਦਾ ਵੱਡੇ ਪੱਧਰ ਉੱਤੇ ਵਿਕਾਸ ਕਰਵਾਇਆ ਹੈ ਤੇ ਆਉਣ ਵਾਲੇ ਇਕ ਸਾਲ ਵਿੱਚ ਸੂਬੇ ਦਾ ਐਨਾ ਵਿਕਾਸ ਕਰਵਾਇਆ ਜਾਵੇਗਾ ਜਿੰਨਾ ਅੱਜ ਤੱਕ ਇਕ ਸਾਲ ਵਿੱਚ ਨਹੀਂ ਹੋਇਆ ਹੋਵੇਗਾ