← ਪਿਛੇ ਪਰਤੋ
ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਜਿ਼ਲ੍ਹੇ ਵਿੱਚ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਦਿੰਦੇ ਹੋਏ
ਦੀਦਾਰ ਗੁਰਨਾ ਫ਼ਤਹਿਗੜ੍ਹ ਸਾਹਿਬ 6 ਅਪਰੈਲ : ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਮੁੱਖ ਰੱਖ ਕੇ 02 ਹੋਰ ਕੰਟੇਨਮੈਂਟ ਜੋਨ ਹੋਰ ਬਣਾਏ ਗਏ ਹਨ ਅਤੇ ਇਨ੍ਹਾਂ ਸਥਾਨਾਂ ’ਤੇ ਜਿ਼ਲ੍ਹਾ ਮੈਜਿਸਰੇਟ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਸਮਾਗਮ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਜਿਲ੍ਹੇ ਵਿੱਚ ਪ੍ਰੋਫੈਸਰ ਕਲੌਨੀ ਸਰਹਿੰਦ ਅਤੇ ਗਿਲਜ਼ੀਆਂ ਮੁਹੱਲਾ ਬਸੀ ਪਠਾਣਾ ਨੂੰ ਕੰਟੇਨਮੈਂਟ ਜੋਨ ਘੋਸਿ਼ਤ ਕੀਤਾ ਗਿਆ ਹੈ ਜਦੋਂ ਕਿ ਇਸ ਤੋਂ ਪਹਿਲਾਂ ਜਿ਼ਲ੍ਹੇ ਵਿੱਚ ਚੀਮਾ ਕਲੌਨੀ ਬਸੀ ਪਠਾਣਾਂ ਅਤੇ ਪਿੰਡ ਜਲਾਲਪੁਰ ਅਮਲੋਹ ਨੂੰ ਕੰਟੇਨਮੈਂਟ ਜੋ਼ਨ ਘੋਸਿ਼ਤ ਕੀਤਾ ਗਿਆ ਸੀ ਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਸਬੰਧੀ 720 ਸੈਂਪਲ ਲਏ ਗਏ ਜਿਨ੍ਹਾਂ ਵਿੱਚੋਂ 73 ਕੇਸ ਕੋਰੋਨਾ ਪੋਜੇਟਿਵ ਪਾਏ ਗਏ, ਉਨ੍ਹਾਂ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਜਿਵੇਂ ਕਿ ਮੂੰਹ ਤੇ ਨੱਕ ਨੂੰ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣਾ, ਸਮਾਜਿਕ ਦੂਰੀ ਬਣਾਈ ਰੱਖਣਾ, ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨਾ ਅਤੇ ਭੀੜ ਵਾਲੀਆਂ ਥਾਵਾਂ ਵਿੱਚ ਜਾਣ ਤੋਂ ਗੁਰੇਜ ਕਰਨ। ਉਨ੍ਹਾਂ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ 45 ਸਾਲ ਤੋਂ ਵੱਧ ਦੀ ਉਮਰ ਦੇ ਵਿਅਕਤੀਆਂ ਦਾ ਕੀਤਾ ਜਾ ਰਿਹਾ ਟੀਕਾਕਰਨ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਵਾਉਣ ਤਾਂ ਜੋ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ
Total Responses : 933