ਕਿਹਾ...ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਰਾਜਵੰਤ ਸਿੰਘ
ਗਿੱਦੜਬਾਹਾ, 7 ਅਪ੍ਰੈਲ 2021-ਮਾਰਕਿਟ ਕਮੇਟੀ ਗਿੱਦੜਬਾਹਾ ਦੇ ਨੋਟੀਫਾਈਡ ਏਰੀਏ ਅਧੀਨ ਆਉਂਦੀਆਂ ਕੁੱਲ 30 ਮੰਡੀਆਂ ਵਿੱਚ ਹਾੜੀ ਸੀਜ਼ਨ 2021-22 ਸਬੰਧੀ ਸਾਰੇ ਸੀਜ਼ਨਲ ਪ੍ਰਬੰਧ ਜਿਵੇਂ ਕਿ ਸਫਾਈ, ਪਾਣੀ , ਛਾਂ, ਬਿਜਲੀ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਮਨੀਸ਼ ਕੁਮਾਰ ਸਕੱਤਰ ਮਾਰਕੀਟ ਕਮੇਟੀ ਗਿੱਦੜਬਾਹਾ ਨੇ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਮੰਡੀਆਂ ਵਿੱਚ ਹੈਂਡ ਸੈਨੀਟਾਈਜ਼ਰ ਅਤੇ ਮਾਸਕ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਅਤੇ ਨਾਲ ਹੀ ਮੰਡੀਆਂ ਨੂੰ ਸੈਨੇਟਾਈਜ਼ ਕਰਨ ਲਈ ਸੋਡੀਅਮ ਹਾਈਪੋਕਲੋਰਾਈਡ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਰੂਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੰਡੀਆਂ ਵਿੱਚ ਸਮਾਜਿਕ ਦੂਰੀ ਬਣਾ ਕੇ ਰੱਖਣ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਤਾਂ ਜੋ ਹਾੜੀ ਸੀਜ਼ਨ 2021-22 ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਸਬੰਧੀ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।