- ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਓਜ਼ ਨੂੰ ਆਪਣੇ ਮੋਬਾਇਲ ’ਤੇ GARUDA ਐਪ ਇੰਸਟਾਲ ਕਰਕੇ ਵੋਟਰਾਂ ਦੀ ਵੈਰੀਫਿਕੇਸ਼ਨ ਆਲਲਾਈਨ ਕਰਨ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 7 ਅਪ੍ਰੈਲ 2021 - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਮ ਜਨਤਾ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਲਈ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਵੱਖ-ਵੱਖ ਯਤਨ ਕੀਤੇ ਜਾ ਰਹੇ। ਉਨ੍ਹਾਂ ਕੋਵਿਡ-19 ਦੇ ਮੱਦੇਨਜ਼ਰ ਬੀ.ਐਲ.ਓਜ਼ ਨੂੰ ਆਮ ਜਨਤਾ ਨੂੰ ਵੋਟਰ ਹੈਲਪ ਲਾਈਨ ਐਪ ਅਤੇ ਵਿਸ਼ੇਸ਼ ਤੌਰ ’ਤੇ ਪੀ. ਡਬਲਯੂ. ਡੀ. ਵਿਅਕਤੀਆਂ ਦੇ ਲਈ ਤਿਆਰ ਕੀਤੀ ਗਈ ਪੀ. ਡਬਲਯੂ.ਡੀ. ਐਪ ਸਬੰਧੀ ਜਾਗਰੂਕ ਕਰਨ ਦੇ ਲਈ ਕਿਹਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਸੁਪਰਵਾਈਜਰ ਅਤੇ ਬੂਥ ਲੈਵਲ ਅਧਿਕਾਰੀਆਂ ਰਾਹੀਂ ਆਮ ਜਨਤਾ ਵਿੱਚ ਭਾਰਤੀ ਚੋਣ ਕਮਿਸ਼ਨ ਦੀ ਮੋਬਾਇਲ ਐਪ ਦਾ ਆਮ ਜਨਤਾ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਨ। ਇਸੇ ਤਰ੍ਹਾਂ ਸਮੂਹ ਬੀ.ਐਲ.ਓਜ਼ ਨੂੰ ਆਪਣੇ ਮੋਬਾਇਲ ’ਤੇ GARUDA ਐਪ ਇੰਸਟਾਲ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਬੀ.ਐਲ.ਓਜ਼ ਵੋਟਰਾਂ ਦੀ ਵੈਰੀਫਿਕੇਸ਼ਨ ਦਾ ਕੰਮ ਵੀ ਆਨਲਾਈਨ ਤਰੀਕੇ ਨਾਲ ਕਰਨਗੇ।