ਹਰੀਸ਼ ਕਾਲੜਾ
- 333 ਕੇਸਾਂ ਦਾ ਨਿਪਟਾਰਾ ਅਤੇ ਲਗਭਗ ਚਾਰ ਕਰੋੜ ਰੁਪਏ ਦੇ ਅਵਾਰਡ ਕੀਤੇ ਗਏ ਪਾਸ
ਰੂਪਨਗਰ,10 ਅਪ੍ਰੈਲ 2021 - ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਜਿਲਾ ਅਦਾਲਤਾਂ ਰੂਪਨਗਰ ਵਿਖੇ ਮਾਣਯੋਗ ਜਿਲਾ ਅਤੇ ਸ਼ੈਸ਼ਨ ਜੱਜ ਹਰਪ੍ਰੀਤ ਕੌਰ ਜੀਵਨ ਦੀ ਅਗਵਾਈ ਹੇਠ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਰੂਪਨਗਰ ਅਤੇ ਸ਼੍ਰੀ ਅਨੰਦਪੁਰ ਸਾਹਿਬ, ਨੰਗਲ ਵਿਖੇ ਕੁੱਲ 14 ਬੈਂਚ ਲਗਾਏ ਗਏ ਜਿਹਨਾਂ ਵੱਲੋਂ ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਉਹਨਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ।
ਇਸ ਲੋਕ ਅਦਾਲਤ ਵਿੱਚ ਕੁੱਲ 333 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ ਚਾਰ ਕਰੋੜ ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਹ ਜਾਣਕਾਰੀ ਦਿੰਿਦਆਂ ਸ਼੍ਰੀ ਮਾਨਵ ਸੀ .ਜੇ. ਐਮ. ਕਮ -ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੂਰੇ ਭਾਰਤ ਵਿੱਚ ਲੋਕ ਅਦਾਲਤ ਲਗਾਈ ਗਈ ਹੈ ਜਿਸ ਵਿੱਚ ਹਰ ਪਰ ਪ੍ਰਕਾਰ ਦੇ ਦਿਵਾਨੀ,ਫੌਜਦਾਰੀ ਅਤੇ ਹੋਰ ਮਾਮਲੇ ਨਿਪਟਾਰੇ ਲਈ ਰੱਖੇ ਗਏ ਸਨ ਅਤੇ ਪ੍ਰੀ ਲਿਟੀਗੇਟਿਵ ਮਾਮਲੇ ਜ਼ੋ ਅਜੇ ਅਦਾਲਤ ਵਿੱਚ ਨਹੀਂ ਆਏ ਹਨ ਉਹ ਵੀ ਨਿਪਟਾਏ ਗਏ ਅਤੇ ਵੱਡੀ ਮਾਤਰਾ ਵਿੱਚ ਬੈਂਕ ਅਤੇ ਟੈਲੀਫੌਨ ਕੰਪਨੀਆ ਦੇ ਕੇਸ ਇਸ ਲੋਕ ਅਦਾਲਤ ਵਿੱਚ ਨਿਪਟਾਏ ਗਏ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੰਬਤ ਮਾਮਲੇ ਲੋਕ ਅਦਾਲਤਾਂ ਰਾਹੀਂ ਸੁਲਝਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਟਿਕਾਊ ਨਿਆਂ ਪ੍ਰਾਪਤ ਹੁੰਦਾ ਹੈ ਅਤੇ ਲੋਕ ਅਦਾਲਤ ਦੇ ਅਵਾਰਡ ਦੀ ਅੱਗੇ ਅਪੀਲ ਨਹੀਂ ਹੁੰਦੀ ਅਤੇ ਲੋਕ ਅਦਾਲਤਾਂ ਰਾਹੀਂ ਕੀਤੇ ਗਏ ਫੈਸਲੇ ਸਥਾਈ ਹੁੰਦੇ ਹਨ ਅਤੇ ਇਸ ਤੋਂ ਇਲਾਵਾ ਲੋਕ ਅਦਾਲਤਾਂ ਦੇ ਫੈਸਲੇ ਸਮਾਜ ਵਿੱਚ ਕੁੜੱਤਣ ਨੂੰ ਦੂਰ ਕਰਕੇ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ।
ਉਹਨਾਂ ਨੇ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਫਾਇਦਾ ਉਠਾਉਣ ਦੀ ਅਪੀਲ ਕੀਤੀ ਸ਼੍ਰੀ ਮਾਨਵ ਸੀ. ਜੇ. ਐਮ-ਕਮ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਨਾਲ਼ ਸਬੰਧੀ ਕਿਸੇ ਕਿਸਮ ਦੀ ਜਾਣਾਕਰੀ ਲਈ ਕਿਸੇ ਸਮੇਂ ਵੀ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।ਆਮ ਲੋਕਾਂ ਵੱਲੋਂ ਲੋਕ ਅਦਾਲਤ ਦੇ ਆਯੋਜਨ ਦੀ ਭਰਪੂਰ ਸਲਾਘਾ ਕੀਤੀ ਗਈ।