- ਸ਼ਹਿਰ ਦਾ ਕੋਈ ਵੀ ਇਲਾਕਾ ਵਿਕਾਸ ਕਾਰਜਾਂ ਤੋਂ ਵਾਂਝਿਆ ਨਹੀਂ ਰਹਿਣ ਦਿੱਤਾ ਜਾਵੇਗਾ: ਮੇਅਰ ਕਰਮਜੀਤ ਸਿੰਘ ਰਿੰਟੂ
ਅੰਮ੍ਰਿਤਸਰ, 17 ਅਪ੍ਰੈਲ, 2021: ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਸ਼ਹਿਰ ਦੇ ਹਰ ਇਲਾਕੇ ’ਚ ਬਹੁਪੱਖੀ ਵਿਕਾਸ ਕਰਵਾਏ ਗਏ ਹਨ ਅਤੇ ਅਗਾਂਹ ਵੀ ਲਗਾਤਾਰ ਸ਼ਹਿਰ ਦੇ ਹਰ ਇਲਾਕੇ ਨੂੰ ਵਿਕਾਸ ਦੇ ਚਾਰ ਚੰਨ ਲਗਾਏ ਜਾ ਰਹੇ ਹਨ।£ ਇਸੇ ਲੜੀ ਤਹਿਤ ਅੱਜ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਵਿਧਾਨ ਸਭਾ ਹਲਕਾ ਉੱਤਰੀ ਵਾਰਡ ਨੰ: 13 ਦੇ ਵਾਇਟ ਇੰਨਲੇਵ ਵਿਖੇ ਪ੍ਰੀਮਿਅਕਸ ਪਾਉਣ ਤੇ ਲਕਸ਼ਮੀ ਵਿਹਾਰ ਦੇ ਇਲਾਕੇ ਵਿਖੇ ਇੰਟਰਲਾਕਿੰਗ ਟਾਇਲ ਵਰਕ, ਸੀ.ਸੀ. ਫੋਲਰਿੰਗ ਆਦਿ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ 45 ਲੱਖ ਦੀ ਲਾਗਤ ਨਾਲ ਕੀਤੇ ਜਾ ਵਿਕਾਸ ਕਾਰਜਾਂ ਨਾਲ ਲਕਸ਼ਮੀ ਵਿਹਾਰ, ਵਾਇਟ ਇੰਨਕਲੇਵ ਦੇ ਇਲਾਕਾ ਨਿਵਾਸੀਆਂ ਤੇ ਰਾਹਗੀਰਾਂ ਨੂੰ ਕਾਫੀ ਰਾਹਤ ਮਿਲੇਗੀ।।
ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਸ਼ਹਿਰ ਦਾ ਕੋਈ ਵੀ ਇਲਾਕਾ ਵਿਕਾਸ ਪੱਖੋਂ ਸਖਣਾ ਨਹੀਂ ਰਹਿਣ ਦਿੱਤਾ ਗਿਆ ਅਤੇ ਅਗਾਂਹ ਵੀ ਇਸੇ ਤਰ੍ਹਾਂ ਵਿਕਾਸ ਕਾਰਜ ਜਾਰੀ ਰਹਿਣਗੇ। ਮੇਅਰ ਰਿੰਟੂ ਨੇ ਕਿਹਾ ਕਿ ਸ਼ਹਿਰ ਦੀ ਹਰ ਗਲੀ ਹਰ ਮੁਹੱਲੇ ਦੀ ਸੜਕ ਪੱਕੀ ਕੀਤੀ ਗਈ ਹੈ ਅਤੇ ਅੱਜ ਸ਼ਹਿਰ ਦੀ ਹਰ ਵਾਰਡ ਦੇ ਹਰ ਇਲਾਕੇ ਵਿਚ ਬੁਨਿਆਦੀ ਸਹੂਲਤਾਂ ਦੇਣ ਲਈ ਅਸੀਂ ਵਚਨਬੱਧ ਹੋਏ ਹਾਂ।
ਮੇਅਰ ਰਿੰਟੂ ਨੇ ਕਿਹਾ ਕਿ ਜਦੋਂ ਪੰਜਾਬ ਦੀ ਵਾਗਡੋਰ ਮਾਣਯੋਗ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਨੇ ਸੰਭਾਲੀ ਹੈ ਉਨ੍ਹਾਂ ਦੀ ਦੂਰ ਅੰਦੇਸ਼ੀ ਸੋਚ ਸਦਕਾ ਅੱਜ ਗੁਰੂ ਦੀ ਨਗਰੀ ਅੰਮ੍ਰਿਤਸਰਦਾ ਵਿਕਾਸ ਪਹਿਲ ਦੇ ਆਧਾਰ ਤੇ ਕਰਵਾਇਆ ਅਤੇ ਅਗਾਂਹ ਵੀ ਵਿਕਾਸ ਕਾਰਜ ਇਸੇ ਤਰ੍ਹਾਂ ਚਲਦੇ ਰਹਿਣਗੇ।£ ਮੇਅਰ ਨੇ ਕਿਹਾ ਕਿ ਸ਼ਹਿਰ ਦੇ ਹਰ ਇਲਾਕੇ ਦਾ ਕਈ ਵੀ ਕੰਮ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ।। ਉਨਾਂ ਕਿਹਾ ਕਿ ਲੋਕਾਂ ਦੇ ਪੀਣ ਵਾਲੇ ਸ਼ੁੱਧ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਵੀਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਅਤੇ ਟਿਊਬਵੈਲ ਲਗਾ ਦਿੱਤੇ ਗਏ ਹਨ ਤਾਂ ਜੋ ਇਲਾਕੇ ਨਿਵਾਸੀਆਂ ਨੂੰ ਸ਼ੁੱਧ ਪਾਣੀ ਮਿਲ ਸਕੇ।
ਇਸ ਮੌਕੇ ਕੌਂਸਲਰ ਸ੍ਰੀਮਤੀ ਪਿ੍ਰਅੰਕਾ ਸ਼ਰਮਾ, ਸ੍ਰੀ ਰਿਤੇਸ਼ ਸ਼ਰਮਾ, ਹੈਪੀ ਦਰਿਆ, ਵਿਜੈ ਪਿ੍ਰੰਜਾ, ਪ੍ਰਵੇਸ਼ ਪੁਰੀ, ਕਿਰਨ ਭਾਟੀਆ, ਭੁਪਿੰਦਰ, ਅਵਤਾਰ ਸਿੰਘ, ਰਛਪਾਲ ਸਿੰਘ, ਐਕਸੀਅਨ ਭÇਲੰਦਰ ਸਿੰਘ ਆਦਿ ਹਾਜ਼ਰ ਸਨ।