ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਫਰੀਦਕੋਟ ਵੱਲੋਂ ਬਾਲ ਸੁਧਾਰ ਘਰ ਅਤੇ ਬਿਰਧ ਆਸ਼ਰਮ, ਫਰੀਦਕੋਟ ਦਾ ਦੌਰਾ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 9 ਮਈ 2021 - ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਮਨ ਸ਼ਰਮਾ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਬਾਲ ਸੁਧਾਰ ਘਰ, ਫਰੀਦਕੋਟ (ਅਬਸਰਵੇਸ਼ਨ ਹੋਮ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਦੌਰਾਨ ਜੱਜ ਸਾਹਿਬ ਨੇ ਅਬਸਰਵੇਸ਼ਨ ਹੋਮ, ਫਰੀਦਕੋਟ ਵਿੱਚ ਰਹਿੰਦੇ ਬੱਚਿਆਂ ਦਾ ਹਾਲ-ਚਾਲ ਪੁੱਛਿਆ ਗਿਆ ਅਤੇ ਉਹਨਾਂ ਨੂੰ ਉੱਥੇ ਰਹਿੰਦੇ ਹੋਏ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲਈ ਗਈ।
ਇਸ ਦੇ ਨਾਲ ਹੀ ਜੱਜ ਸਾਹਿਬ ਵੱਲੋਂ ਬਿਰਧ ਆਸ਼ਰਮ, ਫਰੀਦਕੋਟ ਦਾ ਵੀ ਦੌਰਾ ਕੀਤਾ ਗਿਆ ਅਤੇ ਉੱਥੇ ਰਹਿ ਰਹੇ ਬਜੁਰਗਾਂ ਦਾ ਹਾਲ-ਚਾਲ ਪੁੱਛਿਆ ਗਿਆ। ਉਹਨਾਂ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਮਾਨਯੋਗ ਜੱਜ ਸਾਹਿਬ ਵੱਲੋਂ ਦੋਨਾਂ ਅਦਾਰਿਆਂ ਦੇ ਇੰਚਾਰਜਾਂ ਨੂੰ ਕਰੋਨਾਵਾਇਰਸ ਦੌਰਾਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਮੇਂ-ਸਿਰ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ।