ਬਾਬੂਸ਼ਾਹੀ ਨਾਲ ਗੱਲਬਾਤ ਕਰਦੇ ਹੋਏ ਐਸ,ਐਸ ,ਪੀ ਪਟਿਆਲਾ ਡਾ ਸੰਦੀਪ ਗਰਗ
ਦੀਦਾਰ ਗੁਰਨਾ
ਪਟਿਆਲਾ 9 ਜੂਨ : ਪਿਛਲੇ ਲੰਬੇ ਸਮੇਂ ਤੋਂ ਪੂਰੇ ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਨੇ ਆਪਣੇ ਮੱਕੜ ਜਾਲ ਸਦਕਾ ਹਜ਼ਾਰਾਂ ਜ਼ਿੰਦਗੀਆਂ ਨੂੰ ਸਦਾ ਦੀ ਨੀਂਦ ਸੁਆ ਦਿੱਤਾ ਹੈ ਜੇਕਰ ਅਸੀਂ ਹੁਣ ਵੀ ਇਸ ਬਿਮਾਰੀ ਨੂੰ ਕਾਬੂ ਕਰਨ ਦੇ ਲਈ ਸਰਕਾਰ ਤੇ ਸਿਹਤ ਵਿਭਾਗ ਦਾ ਸਾਥ ਨਾ ਦਿੱਤਾ ਤਾਂ ਤਾਂ ਆਉਣ ਵਾਲਾ ਸਮਾਂ ਸ਼ਾਇਦ ਇਸ ਤੋਂ ਵੀ ਭਿਆਨਕ ਹੋ ਸਕਦਾ ਹੈ ਇਹ ਸ਼ਬਦ ਅੱਜ ਬਾਬੂਸ਼ਾਹੀ ਨਾਲ ਖਾਸ ਗੱਲਬਾਤ ਕਰਦਿਆਂ ਐਸ,ਐਸ ,ਪੀ ਪਟਿਆਲਾ ਡਾ ਸੰਦੀਪ ਗਰਗ ਨੇ ਕਹੇ , ਓਹਨਾ ਅੱਗੇ ਕਿਹਾ ਕਿ ਕੋਰੋਨਾ ਬਿਮਾਰੀ ਤੇ ਕਾਬੂ ਪਾਉਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਵਿਅਕਤੀ ਨੂੰ ਕਰੋਨਾ ਵੈਕਸੀਨ ਲਗਵਾ ਲੈਣੀ ਚਾਹੀਦੀ ਹੈ, ਜੋ ਕਿ ਬਿਲਕੁੱਲ ਸੁਰੱਖਿਅਤ ਹੈ , ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਹਰ ਵਿਅਕਤੀ ਨੂੰ ਜਲਦੀ ਤੋਂ ਜਲਦੀ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਅਤੇ ਟੀਕਾਕਰਨ ਹੋਣ ਤੋਂ ਬਾਅਦ ਵੀ ਕੋਵਿਡ ਤੋਂ ਬਚਾਅ ਸਬੰਧੀ ਸਾਰੀਆਂ ਹਦਾਇਤਾਂ ਦਾ ਪਾਲਣਾ ਕਰਦੇ ਰਹਿਣਾ ਚਾਹੀਦਾ ਹੈ, ਇਸੇ ਵਿੱਚ ਹੀ ਸਾਰੀ ਮਨੁੱਖਤਾ ਦੀ ਭਲਾਈ ਹੈ , ਉਨ੍ਹਾਂ ਸਮੂਹ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਤਾਂ ਕਿ ਇਸ ਬਿਮਾਰੀ ਦਾ ਖਾਤਮਾ ਕੀਤਾ ਜਾ ਸਕੇ , ਉਨ੍ਹਾਂ ਆਖਿਆ ਕਿ ਭਾਵੇਂ ਕਿ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਪੂਰੀ ਵਿਉਂਤਬੰਦੀ ਅਹਿਤਿਆਤਾਂ ਦੀ ਪਾਲਣਾ ਕਰਨ ਦੇ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਪਰ ਕੁੱਝ ਲੋਕ ਅਜੇ ਵੀ ਇਸ ਨੂੰ ਬੇਧਿਆਨੀ ਕਰ ਕੇ ਆਪਣੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾ ਰਹੇ ਹਨ ਸੋ ਸਮੂਹ ਵਿਅਕਤੀਤਵ ਨੂੰ ਆਪਣੇ ਫ਼ਰਜ਼ਾਂ ਦੀ ਪੂਰਤੀ ਦੇ ਲਈ ਅੱਗੇ ਆਉਣਾ ਚਾਹੀਦਾ ਹੈ