ਵਿਧਾਇਕ ਕੁਲਜੀਤ ਸਿੰਘ ਨਾਗਰਾ ਸਫਾਈ ਕਰਵਾਉਣ ਦੀ ਸ਼ੁਰੂਆਤ ਕਰਵਾਉਂਦੇ ਹੋਏ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 09 ਜੂਨ : ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਸਾਫ ਸਫਾਈ ਤੇ ਸੁੰਦਰੀਕਰਨ ਸਬੰਧੀ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਇਹ ਹਲਕਾ ਵਿਕਾਸ ਪੱਖੋਂ ਮਿਸਾਲ ਬਣ ਕੇ ਉੱਭਰ ਰਿਹਾ ਹੈ , ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ਵਕਰਮਾ ਚੌਂਕ ਤੋਂ ਓਵਰ ਬ੍ਰਿਜ ਤੋਂ ਰੇਲਵੇ ਲਾਈਨ ਬ੍ਰਾਹਮਣ ਮਾਜਰਾ,ਸਰਹਿੰਦ ਤੱਕ ਦੁਕਾਨਾਂ ਦੇ ਸਾਹਮਣੇ ਬਣੇ ਗੰਦੇ ਪਾਣੀ ਦੇ ਨਿਕਾਸੀ ਲਈ ਬਣੇ ਨਾਲੇ ਦੀ ਸਫਾਈ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ
ਸ. ਨਾਗਰਾ ਨੇ ਦੱਸਿਆ ਕਿ ਬਰਸਾਤਾਂ ਦੇ ਮੱਦੇਨਜ਼ਰ ਹਲਕੇ ਵਿਚਲੇ ਪਾਣੀ ਦੇ ਸਾਰੇ ਨਿਕਾਸੀ ਸਾਧਨਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਤੇ ਪਾਣੀ ਦੀ ਨਿਕਾਸੀ ਸਬੰਧੀ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ , ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਦੁਕਾਨਾਂ ਅੱਗੇ ਬਣੇ ਨਾਲੇ ਦੀ ਸਫਾਈ ਲਈ ਕਿਸੇ ਨੇ ਵੀ ਸਾਰ ਨਹੀਂ ਲਈ ਸੀ ਅਤੇ ਹੁਣ ਇਸ ਦੀ ਸਫਾਈ ਕਰਵਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਗੰਦਗੀ ਤੋਂ ਨਿਜਾਤ ਮਿਲ ਸਕੇ , ਉਨ੍ਹਾਂ ਕਿਹਾ ਕਿ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਸੀਵਰੇਜ ਪਾਉਣ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ ਤੇ ਜਿੱਥ-ਜਿੱਥੇ ਸੀਵਰੇਜ ਪਾਉਣ ਦਾ ਕੰਮ ਮੁਕੰਮਲ ਹੁੰਦਾ ਜਾ ਰਿਹਾ ਹੈ, ਉਥੇ-ਉਥੇ ਗਲੀਆਂ ਤੇ ਸੜਕਾਂ ਵੀ ਬਣਾਈਆਂ ਜਾ ਰਹੀਆਂ ਹਨ ਤੇ ਨਾਲ ਹੀ ਸੁੰਦਰੀਕਰਨ ਦਾ ਕੰਮ ਵੀ ਜਾਰੀ ਹੈ
ਸ.ਨਾਗਰਾ ਨੇ ਦੱਸਿਆ ਕਿ ਸਰਹਿੰਦ ਫਤਹਿਗੜ੍ਹ ਸਾਹਿਬ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਦੂਰ ਕਰਨ ਦੇ ਮੱਦੇਨਜਰ ਹੀ ਪਹਿਲਾਂ ਸਰਹਿੰਦ ਚੋਅ ਨੂੰ ਪੱਕਾ ਕੀਤਾ ਗਿਆ ਹੈ ਇਸਤੋਂ ਇਲਾਵਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ 04 ਨੰਬਰ ਚੂੰਗੀ ਤੱਕ ਦੀ ਸੜਕ ਦੇ ਦੋਵੇਂ ਪਾਸੇ ਬਣੀ ਡਰੇਨ ਦੀ ਵੀ ਵਿਸ਼ੇਸ਼ ਸਫਾਈ ਕਰਵਾਈ ਗਈ ਸੀ
ਸ. ਨਾਗਰਾ ਨੇ ਦੱਸਿਆ ਕਿ ਇਨ੍ਹਾਂ ਸਾਰੇ ਕਾਰਜਾਂ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਵਧਾਨੀਆਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਰੋਨਾ ਸਬੰਧੀ ਸਾਵਧਾਨੀਆਂ ਦੀ ਵਰਤੋਂ ਕਰਦਿਆਂ ਮਿਸ਼ਨ ਫ਼ਤਿਹ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ।ਇਸ ਮੌਕੇ ਸ਼੍ਰੀਮਤੀ ਮਨਦੀਪ ਕੌਰ ਨਾਗਰਾ,ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ,ਕੌਂਸਲਰ ਆਨੰਦ ਮੋਹਨ,ਨਰਿੰਦਰ ਕੁਮਾਰ ਪ੍ਰਿੰਸ,ਗੁਰਸ਼ਰਨ ਸਿੰਘ ਬਿੱਟੂ,ਸੈਨਟਰੀ ਅਫਸਰ ਵਿਮਲ ਕੁਮਾਰ ਆਦਿ ਹਾਜ਼ਰ ਸਨ