ਨਵੀ ਪਾਈਪ ਲਾਈਨ ਦਾ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਹਰਦਿਆਲ ਸਿੰਘ ਕੰਬੋਜ਼
ਰਾਜਪੁਰਾ 13 ਜੂਨ :ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਪਾਣੀ ਦੀ ਪਾਈਪ ਲਾਈਨ ਦਾ ਕੰਮ ਸ਼ੁਰੂ ਕਰਵਾਈਆ ,ਇਸ ਮੌਕੇ ਉਹਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਨਾਲ ਇਲਾਕੇ ਦੇ ਲੋਕਾਂ ਨੂੰ ਲਾਭ ਹੋਵੇਗਾ ਉਹਨਾਂ ਅੱਗੇ ਕਿਹਾ ਕਿ ਸੂਬੇ ਵਿੱਚੋ ਰਿਕਾਰਡਤੋੜ ਵਿਕਾਸ ਹਲਕਾ ਰਾਜਪੁਰਾ ਦਾ ਕਰਵਾਇਆ ਜਾ ਰਿਹਾ ਹੈ, ਰਾਜਪੁਰਾ ਵਿੱਚ ਜਿੱਥੇ ਕਈ ਸੌ ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟ ਪੂਰੇ ਹੋਏ ਹਨ, ਉਥੇ ਕਈ ਸੌ ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਜੰਗੀ ਪੱਧਰ ਉੱਤੇ ਜਾਰੀ ਹਨ