ਈਦ-ਉਲ-ਜੁਹਾ (ਬਕਰੀਦ) ਦੀ ਮੁਬਾਰਕਬਾਦ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ
ਦੀਦਾਰ ਗੁਰਨਾ
ਸੰਗਰੂਰ, 20 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਈਦ-ਉਲ-ਜੁਹਾ (ਬਕਰੀਦ) ਦੀ ਮੁਬਾਰਕਬਾਦ ਦਿੰਦਿਆਂ ਇਸ ਨੂੰ ਭਾਈਚਾਰਕ ਸਾਂਝ ਦੇ ਤੌਰ ’ਤੇ ਮਨਾਉਣ ਦਾ ਸੱਦਾ ਦਿੱਤਾ , ਸ਼੍ਰੀ ਰਾਮਵੀਰ ਨੇ ਕਿਹਾ ਕਿ ਇਹ ਪਵਿੱਤਰ ਤਿਓਹਾਰ ਆਪਸੀ ਭਾਈਚਾਰਾ, ਹਮਦਰਦੀ ਅਤੇ ਸਾਂਝ ਦਾ ਪ੍ਰਤੀਕ ਹੈ ਅਤੇ ਸਾਡੇ ਸਾਂਝੇ ਸਭਿਆਚਾਰ ਦੀ ਸੱਚੀ ਸੁੱਚੀ ਭਾਵਨਾ ਨੂੰ ਦਰਸਾਉਂਦਾ ਹੈ, ਉਨ੍ਹਾਂ ਸਭ ਨੂੰ ਮਿਲ ਜੁਲ ਕੇ ਰਹਿਣ, ਅਮਨ ਅਮਾਨ ਕਾਇਮ ਰੱਖਣ ਅਤੇ ਪਿਆਰ ਮੁਹੱਬਤ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਹਰੇਕ ਧਰਮ ਦਾ ਸਤਿਕਾਰ ਕਰਨਾ ਚਾਹੀਂਦਾ ਹੈ, ਉਨ੍ਹਾ ਕਿਹਾ ਕਿ ਇਹ ਪਵਿੱਤਰ ਤਿਓਹਾਰ ਮਨਾਉਣ ਮੌਕੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ