ਤਾਰਾ ਗੋਲਡਨ ਗੌਂਸਪੁਰਾ ਵਿਖੇ ਗੱਲਬਾਤ ਕਰਦੇ ਹੋਏ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
ਮਲੇਰਕੋਟਲਾ 21 ਜੁਲਾਈ : ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਵੱਲੋਂ ਦਿੱਲੀ-ਕੱਟੜਾ ਐਕਸਪ੍ਰੈਕਸ ਵੇਅ ਵਿੱਚ ਆ ਰਹੀਆਂ ਆਪਣੀਆਂ ਜ਼ਮੀਨਾਂ ਸਬੰਧੀ ਮੰਗਾਂ ਨੂੰ ਲੈ ਕੇ ਵੱਡੇ ਪੱਧਰ ਤੇ ਸੰਘਰਸ਼ ਤੇ ਰਾਹ ਪੈਣ ਤੋਂ ਬਾਅਦ ਕੱਲ੍ਹ ਤੋਂ ਵਰ੍ਹਦੇ ਮੀਂਹ ਦੌਰਾਨ ਮਲੇਰਕੋਟਲਾ-ਲੁਧਿਆਣਾ ਮੁੱਖ ਸੜਕ ਨੂੰ ਜਾਮ ਕਰਕੇ ਧਰਨਾ ਮਾਰਿਆ ਹੋਇਆ ਹੈ , ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਇਨ੍ਹਾਂ ਧਰਨਿਆਂ ਤੋਂ ਦੂਰੀ ਬਣਾਈ ਹੋਈ ਹੈ , ਅੱਜ ਇਸ ਸਬੰਧੀ ਆਪਣੇ ਤੌਰ ਤੇ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਤੇ ਹਲਕਾ ਅਮਰਗੜ੍ਹ ਦੇ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਚਿੰਤਾ ਜ਼ਾਹਰ ਕਰਦਿਆਂ ਆਖਿਆ ਕਿ ਪਿਛਲੇ ਦਿਨਾਂ ਤੋਂ ਉਨ੍ਹਾਂ ਦੇ ਇਲਾਕੇ ਦਾ ਕਿਸਾਨ ਭਾਈਚਾਰਾ ਭਾਰੀ ਮੀਂਹ ਦੌਰਾਨ ਵੀ ਪਰਿਵਾਰਾਂ ਸਮੇਤ ਸੜਕਾਂ ਤੇ ਬੈਠਾ ਨਜ਼ਰ ਆ ਰਿਹਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਪ੍ਰਸ਼ਾਸਨ ਅਤੇ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕ ਰਹੀ , ਸਰਕਾਰ ਦੇ ਇਸ ਵਰਤਾਰੇ ਤੋਂ ਬੇਹੱਦ ਖ਼ਫਾ ਨਜ਼ਰ ਆ ਰਹੇ ਪ੍ਰੋ. ਗੱਜਣਮਾਜਰਾ ਨੇ ਐਲਾਨ ਕੀਤਾ ਕਿ ਜੇਕਰ ਹੁਣ ਵੀ ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਂਦੇ ਦਿਨਾਂ ਨੂੰ ਕਿਸਾਨਾਂ ਦੇ ਹੱਕ 'ਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਪੱਧਰ ਤੇ ਵੱਡਾ ਸੰਘਰਸ਼ ਆਰੰਭਿਆ ਜਾਵੇਗਾ , ਪ੍ਰੋ. ਗੱਜਣਮਾਜਰਾ ਨੇ ਆਖਿਆ ਕਿ ਕਰਜ਼ੇ ਦੀ ਦਲਦਲ ਵਿਚ ਧਸੀ ਪੰਜਾਬ ਦੀ ਕਿਸਾਨੀ ਨੂੰ ਸਰਕਾਰਾਂ ਵੱਲੋਂ ਜਾਣ ਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਖ਼ਰੀਦ ਕੇ ਕਾਰਪੋਰੇਟ ਘਰਾਣਿਆਂ ਨੂੰ ਦਿੱਤੀ ਜਾ ਰਹੀ ਹੈ ਜਿਸ ਨੂੰ ਉਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ