ਤਾਜਪੋਸ਼ੀ ਸਮਾਗਮ ਵਿੱਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੁੰਦੇ ਹੋਏ ਕਾਂਗਰਸੀ ਵਰਕਰ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 23 ਜੁਲਾਈ : ਹਰ ਦਿਲ ਅਜ਼ੀਜ਼ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਲਾਏ ਜਾਣ ਨਾਲ ਕਾਂਗਰਸੀ ਵਰਕਰਾਂ ਤੇ ਲੋਕਾਂ ਵਿੱਚ ਜੋਸ਼ ਠਾਠਾਂ ਮਾਰ ਰਿਹਾ ਹੈ ਤੇ ਇਸੇ ਜੋਸ਼ ਨਾਲ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਕਾਂਗਰਸੀ ਵਰਕਰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਭਵਨ ਵਿਖੇ ਰੱਖੇ ਪੰਜਾਬ ਕਾਂਗਰਸ ਦੇ ਸ. ਨਵਜੋਤ ਸਿੰਘ ਸਿੱਧੂ ਅਤੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਏ
ਇਸ ਮੌਕੇ ਹਲਕੇ ਦੇ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਪੰਜਾਬ ਨਾਲ ਦਿਲੋਂ ਪਿਆਰ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਤੇ ਉਨ੍ਹਾਂ ਨੇ ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰਕਸੇ ਕਰ ਲਏ ਹਨ , ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਰਕਾਰ ਵੱਲ ਜੋ ਵੀ ਆਸਾਂ ਸਨ, ਉਹ ਹੁਣ ਹਰ ਹਾਲ ਪੂਰੀਆਂ ਹੋ ਜਾਣਗੀਆਂ , ਉਨ੍ਹਾਂ ਕਿਹਾ ਕਿ ਸ. ਸਿੱਧੂ ਕਹਿਣੀ ਤੇ ਕਰਨੀ ਦੇ ਪੂਰੇ ਹਨ ਤੇ ਉਹ ਹਰ ਹਾਲ ਪਾਰਟੀ ਦੇ ਸਾਰੇ ਚੋਣ ਵਾਅਦੇ ਪੂਰੇ ਕਰਵਾਉਣਗੇ
ਕਾਂਗਰਸੀ ਵਰਕਰਾਂ ਨੇ ਕਿਹਾ ਕਿ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਦਿਨ ਰਾਤ ਇੱਕ ਕਰ ਕੇ ਲੋਕਾਂ ਦੀ ਸੇਵਾ ਕੀਤੀ ਹੈ ਤੇ ਪਾਰਟੀ ਦੀ ਮਜ਼ਬੂਤੀ ਲਈ ਵੀ ਅਣਥੱਕ ਯਤਨ ਕੀਤੇ ਹਨ , ਇਸੇ ਮਿਹਨਤ ਨੂੰ ਦੇਖ ਕੇ ਹਾਈ ਕਮਾਂਡ ਨੇ ਉਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਹੈ , ਜਿਸ ਬਾਰੇ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਉਹ ਇਸ ਜ਼ਿੰਮੇਵਾਰੀ ਨੂੰ ਵੀ ਪੂਰੀ ਸ਼ਿੱਦਤ ਨਾਲ ਨਿਭਾਉਣਗੇ , ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਸ. ਨਾਗਰਾ ਵੱਲੋਂ ਲਾਈਆਂ ਜਾਣ ਵਾਲੀਆਂ ਡਿਊਟੀਆਂ ਨੂੰ ਨਿੱਠ ਕੇ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ , ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਸਮੂਹ ਅਹੁਦੇਦਾਰ, ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦ, ਮਾਰਕਿਟ ਕਮੇਟੀਆਂ ਦੇ ਮੈਂਬਰ ਤੇ ਅਹੁਦੇਦਾਰ, ਨਗਰ ਕੌਂਸਲ ਦੇ ਅਹੁਦੇਦਾਰ ਤੇ ਕੌਂਸਲਰ, ਪਿੰਡਾਂ ਦੇ ਪੰਚਾਂ ਸਰਪੰਚਾਂ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ