ਲਗਾਏ ਜਾ ਰਹੇ ਵੈਕਸੀਨੇਸ਼ਨ ਕੈਂਪ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 31 ਜੁਲਾਈ : ਜਿ਼ਲ੍ਹਾ ਪ੍ਰਸਾਸ਼ਨ ਵੱਲੋਂ ਸ਼ੁਰੂ ਕੀਤੀ ਮੇਰਾ ਵਚਨ 100 ਫੀਸਦੀ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ। ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ ਮਹਿੰਦਰ ਸਿੰਘ ਨੇ ਦੱਸਿਆ ਕਿ ਜਿਲ੍ਹੇ ਭਰ ਵਿੱਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਵੱਡੀ ਗਿਣਤੀ ਵਿੱਚ ਆਮ ਲੋਕਾਂ ਵੱਲੋਂ ਆਪਣਾ ਟੀਕਾਕਰਨ ਕਰਵਾਇਆ ਜਾ ਰਿਹਾ ਹੈ
ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ ਰਮਿੰਦਰ ਕੌਰ ਦੀ ਅਗਵਾਈ ਵਿੱਚ ਪਿੰਡ ਜਖਵਾਲੀ ਵਿਖੇ 530, ਸੰਗਤਪੁਰ ਸੋਢੀਆਂ ਵਿਖੇ 105, ਚਨਾਰਥਲ ਕਲਾਂ ਵਿਖੇ 129, ਛਲੇੜੀ ਖੁਰਦ ਵਿਖੇ 91, ਖਨਿਆਣ ਵਿਖੇ 76, ਤਰਖਾਣਮਾਜਰਾ ਵਿਖੇ 60 ਬਧੌਛੀ ਕਲਾਂ ਵਿਖੇ 56 ਲੋਕਾਂ ਨੇ ਵੈਕਸੀਨੇਸ਼ਨ ਲਗਵਾ ਕੇ ਆਪਣੀ ਜਿੰਦਗੀ ਦਾ ਸਹੀ ਫੈਸਲਾ ਲਿਆ। ਉਨ੍ਹਾਂ ਹੋਰ ਦੱਸਿਆ ਕਿ ਇਸਦੇ ਨਾਲ ਹੀ ਕਮਿਊਨਟੀ ਹੈਲਥ ਸੈਂਟਰ ਅਮਲੋਹ ਅਤੇ ਖੇੜਾ ਵਿਖੇ ਵੀ ਵੈਕਸੀਨੇਸ਼ਨ ਕੈਂਪ ਲਗਾ ਕੇ ਲੋਕਾਂ ਦੇ ਵੈਕਸੀਨ ਲਗਾਈ ਗਈ
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਈਰਸ ਤੋਂ ਬਚਾਅ ਲਈ ਦੱਸੀਆਂ ਸਾਵਧਾਨੀਆਂ ਜਿਵੇਂ ਕਿ ਆਪਣਾ ਮੂੰਹ ਤੇ ਨੱਕ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣਾ, ਆਪਣੇ ਹੱਥ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨੇ ਅਤੇ ਇੱਕ ਦੂਜੇ ਤੋਂ ਦੋ ਗਜ਼ ਦੀ ਦੂਰੀ ਰੱਖਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿਉਂਕਿ ਇਹ ਤਿੰਨਾਂ ਨੂੰ ਅਪਣਾ ਕੇ ਕੋਵਿਡ-19 ਨੂੰ ਮਾਤ ਦਿੱਤੀ ਜਾ ਸਕਦੀ ਹੈ