ਫੜੀਆਂ ਗਈਆਂ ਨਸ਼ੀਲੀਆਂ ਗੋਲੀਆ ਬਾਰੇ ਜਾਣਕਾਰੀ ਦਿੰਦੇ ਹੋਏ ਐਸ ਆਈ ਪ੍ਰਿਆਸੂ ਸਿੰਘ
ਪਟਿਆਲਾ 31 ਜੁਲਾਈ : ਪਟਿਆਲਾ ਪੁਲਿਸ ਵੱਲੋ ਸਮਾਜ ਵਿਰੋਧੀ ਅਨਸਰਾ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋ ਸੰਦੀਪ ਗਰਗ ਐਸ ਐਸ ਪੀ ਪਟਿਆਲਾ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਉਪ ਕਪਤਾਨ ਪੁਲਿਸ ਸਰਕਲ ਸਿਟੀ-1 ਜੀ ਦੀ ਰਹਿਨੁਮਾਈ ਹੇਠ ਐਸ ਆਈ ਪ੍ਰਿਆਸੂ ਸਿੰਘ ਮੁੱਖ ਅਫਸਰ ਥਾਣਾ ਡਵੀਜਨ ਨੂੰ - 2 ਦੀ ਟੀਮ ਨੇ ਨਾਕਾਬੰਦੀ ਦੌਰਾਨ ਦੋਸ਼ੀ ਕੁਲਵਿੰਦਰ ਸਿੰਘ ਉਰਫ ਲੱਡੂ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਹਰਦਾਸਪੁਰ ਥਾਣਾ ਅਨਾਜ ਮੰਡੀ ਜਿਲਾ ਪਟਿਆਲਾ ਨੂੰ ਮਹਿੰਦਰਾ ਕਾਲਜ ਪਟਿਆਲਾ ਨੇੜੇ 34020 ਨਸ਼ੀਲੀਆਂ ਗੋਲੀਆ ਸਮੇਤ ਗ੍ਰਿਫਤਾਰ ਕੀਤਾ ਅਤੇ ਉਸਦੇ ਖ਼ਿਲਾਫ਼ ਥਾਣਾ ਕੋਤਵਾਲੀ ਪਟਿਆਲਾ ਮੁਕੱਦਮਾ ਦਰਜ ਕੀਤਾ ਗਿਆ , ਇਸ ਮੌਕੇ ਗੱਲਬਾਤ ਕਰਦਿਆਂ ਐਸ ਆਈ ਪ੍ਰਿਆਸੂ ਸਿੰਘ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ