ਸੰਜੀਵ ਜਿੰਦਲ
ਮਾਨਸਾ, 03 ਅਗਸਤ 2021 : ਮਾਨਸਾ ਦੇ ਕਸਬਾ ਭੀਖੀ ਦੇ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਦਾ ਬਾਹਰਵੀਂ ਕਲਾਸ ਦਾ ਨਤੀਜਾ ਸੌ ਫੀਸਦੀ ਰਿਹਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਹਰਵੀਂ ਕਲਾਸ ਦਾ ਨਤੀਜਾ ਐਲਾਨਿਆਂ ਗਿਆ, ਜਿਸ ਵਿੱਚ 124 ਵਿਦਿਆਰਥੀ ਪ੍ਰੀਖਿਆ ਵਿੱਚ ਅਪੀਅਰ ਹੋਏ ਅਤੇ ਸਾਰੇ ਹੀ ਵਿਦਿਆਰਥੀਆਂ ਪਹਿਲੇ ਦਰਜੇ ਵਿੱਚ ਪਾਸ ਹੋਏ। ਇਸ ਕਲਾਸ ਵਿੱਚ ਜਸ਼ਪ੍ਰੀਤ ਸਿੰਘ ਨੇ 98.2 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ, ਨਵਜੋਤ ਕੌਰ ਨੇ 97.6 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਸਰਾ ਅਤੇ ਸਿ੍ਸ਼ਟੀ ਨੇ 96.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਮਰਸ ਵਿੱਚੋਂ ਦੀਪਾਲੀ ਨੇ 99.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ, ਕਨਿਸ਼ਕਾ ਰਾਣੀ ਨੇ 97.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਸਰਾ ਅਤੇ ਸੋਨੀਆ ਅਤੇ ਸੁਮਨਦੀਪ ਕੌਰ ਨੇ 96.6 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਆਰਟਸ ਗਰੁੱਪ ਵਿੱਚ ਨਵਦੀਪ ਕੌਰ ਨੇ 97.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ, ਜਸਦੀਪ ਕੌਰ ਨੇ 96.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਸਰਾ ਅਤੇ ਖੁਸ਼ਪਰੀਤ ਕੌਰ ਨੇ 95.6 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ । ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਮੈਨੇਜਮੈਂਟ ਕਮੇਟੀ ਪ੍ਰਧਾਨ ਸਤੀਸ਼ ਕੁਮਾਰ, ਪ੍ਰਬੰਧਕ ਅੰਮਿ੍ਤਲਾਲ ,ਸਮੂਹ ਕਮੇਟੀ ਅਤੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਬੱਚਿਆ ਦੀ ਸ਼ਾਨਦਾਰ ਪ੍ਰਾਪਤੀ ਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ।