ਜਾਣਕਾਰੀ ਦਿੰਦੇ ਹੋਏ ਡਾ. ਕਸ਼ਮੀਰ ਸਿੰਘ, ਡਾਇਰੈਕਟਰ ਪ੍ਰਿੰਸੀਪਲ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 14 ਸਤੰਬਰ : ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ 16 ਸਤੰਬਰ ਨੂੰ ਕਾਲਜ ਦੇ ਪੋਸਟ ਗਰੈਜੂਏਟ ਅਤੇ ਅੰਡਰ ਗਰੈਜੂਏਟ ਵਿਦਿਆਰਥੀਆਂ ਲਈ ਮੈਗਾ ਜੌਬ ਫੈਸਟ ਦਾ ਆਯੋਜਨ ਕੀਤਾ ਜਾ ਰਿਹਾ ਹੈ , ਇਸ ਫੈਸਟ ਵਿੱਚ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ 23 ਤੋਂ ਵੱਧ ਨਾਮਵਰ ਕੰਪਨੀਆਂ ਵਿਦਿਆਰਥੀਆਂ ਨੂੰ ਨੌਕਰੀ ਦੀ ਪੇਸ਼ਕਸ਼ ਕਰਨਗੀਆਂ ,ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਮਾਤਾ ਗੁਜਰੀ ਕਾਲਜ ਵਿਦਿਆਰਥੀਆਂ ਨੂੰ ਉੱਚ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਰੁਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨ ਲਈ ਵੀ ਹਮੇਸ਼ਾ ਯਤਨਸ਼ੀਲ ਰਿਹਾ ਹੈ ,ਡਾ. ਜਗਦੀਸ਼ ਸਿੰਘ, ਡੀਨ ਪਲੇਸਮੈਂਟ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰਨ ਲਈ ਕਾਲਜ ਵੱਲੋਂ ਹਰ ਸਾਲ ਇਸੇ ਪ੍ਰਕਾਰ ਮੈਗਾ ਜੌਬ ਫੈਸਟ ਦਾ ਆਯੋਜਨ ਕੀਤਾ ਜਾਂਦਾ ਹੈ , ਡਾ. ਸੌਰਵ ਸ਼ਰਮਾ, ਪਲੇਸਮੈਂਟ ਅਫਸਰ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਵਿਦਿਆਰਥੀ ਕਾਲਜ ਦੀ ਵੈਬਸਾਈਟ 'ਤੇ ਜਾ ਸਕਦੇ ਹਨ ਅਤੇ 98148-97933 ਉੱਤੇ ਸੰਪਰਕ ਕਰ ਸਕਦੇ ਹਨ