ਬਾਬੂਸ਼ਾਹੀ ਨਾਲ ਗੱਲਬਾਤ ਕਰਦੇ ਹੋਏ ਡੀ ਐਸ ਪੀ ਰਮਿੰਦਰ ਸਿੰਘ ਕਾਹਲੋਂ
ਦੀਦਾਰ ਗੁਰਨਾ
ਅਨੰਦਪੁਰ ਸਾਹਿਬ 16 ਸਤੰਬਰ : ਕੁੱਝ ਵਿਅਕਤੀ ਆਪਣੇ ਨਿੱਜੀ ਮੁਫ਼ਾਦਾਂ ਦੀ ਖਾਤਰ ਸਮਾਜ ਨੂੰ ਵਿਗਾੜਨ ਦਾ ਕੰਮ ਕਰਦੇ ਹਨ , ਜਿਨ੍ਹਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ , ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡੀ ਐਸ ਪੀ ਅਨੰਦਪੁਰ ਸਾਹਿਬ ਸ ਰਮਿੰਦਰ ਸਿੰਘ ਕਾਹਲੋਂ ਨੇ ਬਾਬੂਸ਼ਾਹੀ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆ ਕੀਤਾ , ਉਹਨਾਂ ਕਿਹਾ ਪੁਲਿਸ ਲੋਕਾਂ ਦੀ ਸੇਵਾ ਲਈ ਹਰ ਸਮੇਂ ਹਾਜ਼ਰ ਹੈ ,ਕੋਈ ਵੀ ਵਿਅਕਤੀ ਬੇਝਿਜਕ ਹੋ ਕੇ ਉਹਨਾਂ ਨੂੰ ਆਪਣੀ ਸਮੱਸਿਆ ਦੱਸ ਸਕਦਾ ਹੈ
ਡੀ ਐਸ ਪੀ ਰਮਿੰਦਰ ਸਿੰਘ ਕਾਹਲੋਂ ਨੇ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਸਮਾਜ ਸਾਡਾ ਸਭ ਦਾ ਸਾਂਝਾ ਹੈ ਇਸ ਲਈ ਸਾਨੂੰ ਕਿਸੇ ਨੂੰ ਵੀ ਸਮਾਜ ਵਿਰੋਧੀ ਕਾਰਵਾਈਆਂ ਵਿਚ ਹਿੱਸਾ ਨਹੀਂ ਲੈਣਾ ਚਾਹੀਦਾ ਸਗੋਂ ਮਾੜੇ ਅਨਸਰਾਂ ਦੀਆਂ ਸਮਾਜ ਵਿਰੋਧੀ ਕਾਰਵਾਈਆਂ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ