ਭਾਰੀ ਬਰਸਾਤ ਕਾਰਨ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਇੱਕ ਮਹੀਨੇ ਵਿਚ ਹੋਣਗੀਆਂ ਹੱਲ-ਰਾਣਾ ਕੇ.ਪੀ ਸਿੰਘ
ਹਰੀਸ਼ ਕਾਲੜਾ
- ਸਪੀਕਰ ਨੇ ਨੰਗਲ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾ ਦਾ ਹੱਲ ਕਰਨ ਲਈ ਵੱਖ ਵੱਖ ਵਿਭਾਗਾਂ ਨੂੰ ਦਿੱਤੈ ਨਿਰਦੇਸ਼
ਨੰਗਲ, 16 ਸਤੰਬਰ 2021:ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਅੱਜ ਨਗਰ ਕੋਸਲ ਦਫਤਰ ਨੰਗਲ ਵਿਚ ਸ਼ਹਿਰ ਦੇ ਕੋਸਲਰਾਂ ਨਾਲ ਇੱਕ ਗੈਰ ਰਸਮੀ ਮੀਟਿੰਗ ਕਰਕੇ ਸ਼ਹਿਰ ਵਿਚ ਭਾਰੀ ਬਰਸਾਤਾਂ ਦੌਰਾਨ ਟੁੱਟੀਆਂ ਸੜਕਾਂ ਦੀ ਇੱਕ ਮਹੀਨੇ ਵਿਚ ਮੁਰੰਮਤ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਨੇ ਸ਼ਹਿਰ ਵਿਚ ਬਣ ਰਹੇ ਫਲਾਈ ਓਵਰ ਦਾ ਦੌਰਾ ਕੀਤਾ ਅਤੇ ਸਥਾਨਕ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਤੁਰੰਤ ਤਕਨੀਕੀ ਹੱਲ ਕੱਢਣ ਦੇ ਆਦੇਸ਼ ਦਿੱਤੇ।
ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਸ਼ਹਿਰ ਵਿਚ ਭਾਰੀ ਬਰਸਾਤਾਂ ਕਾਰਨ ਜਿਹੜੀਆਂ ਸੜਕਾਂ ਨੁਕਸਾਨੀਆਂ ਗਈਆਂ ਹਨ ਉਨ੍ਹਾਂ ਦੀ ਤੁਰੰਤ ਮੁਰੰਮਤ ਕਰਵਾ ਕੇ ਲੋਕਾਂ ਨੂੰ ਪੇਸ਼ ਆ ਰਹੀਆ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਿਚ ਇੱਕ ਵੱਡੇ ਫਲਾਈ ਓਵਰ ਦੇ ਨਿਰਮਾਣ ਕਾਰਨ ਉਸ ਖੇਤਰ ਵਿਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਰੇਲਵੇ ਵਿਭਾਗ ਨਾਲ ਤੁਰੰਤ ਤਾਲਮੇਲ ਕਰਕੇ ਢੁਕਵਾ ਹੱਲ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਇਸ ਸਬੰਧ ਵਿਚ ਭਾਰਤੀ ਰੇਲਵੇ ਨਾਲ ਤਾਲਮੇਲ ਕਰ ਲਿਆ ਹੈ। ਨਗਰ ਕੋਸਲ ਅਤੇ ਸੀਵਰੇਜ ਬੋਰਡ ਨੂੰ ਫਲਾਈ ਓਵਰ ਨੇੜੇ ਅਤੇ ਸ਼ਹਿਰ ਦੇ ਹੋਰ ਵੱਖ ਵੱਖ ਖੇਤਰਾਂ ਵਿਚ ਬਰਸਾਤੀ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਤੁਰੰਤ ਸੁਚੱਜਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਭਾਖੜਾ ਡੈਮ ਦੇ ਪੁੱਲ ਦੇ ਕੰਮ ਬਾਰੇ ਵੀ ਨਗਰ ਕੋਂਸਲ ਵਲੋ ਚਾਰਾਜੋਈ ਕੀਤੀ ਗਈ ਹੈ, ਅਸੀ ਸ਼ਹਿਰ ਵਾਸੀਆਂ ਦੀ ਸੁਵਿਧਾ ਲਈ ਇਹ ਕੰਮ ਵੀ ਜਲਦੀ ਮੁਕੰਮਲ ਸੁਰੂ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਹਰ ਸੁਵਿਧਾ ਦੇਣਾ ਸਾਡੀ ਜਿੰਮੇਵਾਰੀ ਹੈ,ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾਂ ਸਾਡਾ ਫਰਜ਼ ਹੈ। ਲੋਕਾਂ ਨੂੰ ਸਹੂਲਤਾਂ ਦੇਣ ਲਈ ਅਸੀ ਪੂਰੀ ਤਰਾਂ ਵਚਨਬੰਧ ਹਾਂ, ਉਨ੍ਹਾਂ ਨੇ ਕਿਹਾ ਕਿ ਨੰਗਲ ਸ਼ਹਿਰ ਦੇ ਵਿਕਾਸ ਲਈ ਅਸੀ ਪਹਿਲਾ ਵੀ ਕਰੋੜਾ ਰੁਪਏ ਖਰਚ ਕੀਤੇ ਹਨ, ਅੱਜ ਵੀ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਅਤੇ ਲੋੜੀਦੇ ਢੁਕਵੇ ਵਿਕਾਸ ਕਾਰਜਾਂ ਦੇ ਲਈ ਵਿਚਾਰ ਵਟਾਦਰਾਂ ਕਰਨ ਲਈ ਅੱਜ ਇਥੇ ਇੱਕਠੇ ਹੋਏ ਹਾਂ।
ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਇਹ ਸਾਰੇ ਕੰਮ ਕਰਵਾਏ ਜਾਣਗੇ। ਰਾਣਾ ਕੇ.ਪੀ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅੱਜ ਤੋ ਹੀ ਇਸ ਕੰਮ ਲਈ ਜੁਟ ਜਾਣ ਅਤੇ ਅਗਲੇ ਇੱਕ ਹਫਤੇ ਵਿਚ ਇਹ ਸਾਰੇ ਕੰਮ ਸੁਰੂ ਕਰਵਾ ਕੇ ਇੱਕ ਮਹੀਨੈ ਅੰਦਰ ਮੁਕੰਮਲ ਕਰਵਾ ਕੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਉਪਲੱਬਧ ਕਰਵਾਇਆ ਜਾਣ। ਅੱਜ ਇਸ ਗੈਰ ਰਸਮੀ ਬੈਠਕ ਦੌਰਾਨ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕੋਸਲਰਾਂ ਨਾਲ ਵਿਸ਼ੇਸ ਬੈਠਕ ਕੀਤੀ, ਉਨ੍ਹਾਂ ਨੇ ਸ਼ਹਿਰ ਦੇ ਪਤਵੰਦੇ ਲੋਕਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਸ਼ਹਿਰ ਵਿਚ ਲੋੜੀਦੇ ਕੰਮਾਂ ਬਾਰੇ ਚਰਚਾ ਕੀਤੀ।ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਨਗਰ ਕੋਸਲ ਪ੍ਰਧਾਨ ਸੰਜੇ ਸਾਹਨੀ, ਇੰਪਰੂਵਮੈਟ ਟਰੱਸਟ ਦੇ ਚੇਅਰਮੈਨ ਰਾਕੇਸ਼ ਨਈਅਰ, ਟਰੱਕ ਯੂਨੀਅਨ ਦੇ ਪ੍ਰਧਾਨ ਪਿਆਰਾ ਸਿੰਘ ਜਸਵਾਲ, ਮੀਤ ਪ੍ਰਧਾਨ ਅਨੀਤਾ ਸ਼ਰਮਾ, ਰੋਜੀ ਸ਼ਰਮਾ, ਦੀਪਕ ਨੰਦਾ, ਇੰਦੂ ਬਾਲਾ, ਸੋਨੀਆ ਸੈਣੀ, ਸਰੋਜ ਰਾਣੀ, ਵੀਨਾ ਐਰੀ, ਡਾ.ਦੀਵਾਨ, ਕਾਰਜ ਸਾਧਕ ਅਫਸਰ ਮਨਜਿੰਦਰ ਸਿੰਘ, ਐਮ.ਈ ਯੁਧਵੀਰ ਸਿੰਘ, ਤਹਿਸੀਲਦਾਰ ਰਾਮ ਕ੍ਰਿਸ਼ਨ ਅਤੇ ਸਮੂਹ ਕੋਂਸਲਰ ਹਾਜ਼ਰ ਸਨ।