ਆਗਾਮੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਸ਼ੁਰੂ
ਯੋਗ ਨਾਗਰਿਕ ਰਜਿਸਟਰੇਸ਼ਨ ਲਈ ਵੋਟਰ ਹੈਲਪਲਾਈਨ ਐਪ ਦੀ ਵਰਤੋਂ ਕਰਨ
ਮਲੇਰਕੋਟਲਾ, ਬਾਬੂਸ਼ਾਹੀ ਨੈੱਟਵਰਕ, 28 ਸਤੰਬਰ 2021-ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ 2022 ਦੇ ਮੱਦੇਨਜ਼ਰ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਯੋਗਤਾ 01-01-2022 ਦੇ ਆਧਾਰ ਉਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਤਹਿਤ ਵੋਟ ਬਣਾਉਣ, ਵੋਟ ਕਟਾਉਣ ਅਤੇ ਸੋਧ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਸਬੰਧੀ ਸ੍ਰੀਮਤੀ ਨਿਰਮਲਾ ਚੋਣ ਤਹਿਸੀਲਦਾਰ ਨੇ ਦੱਸਿਆ ਕਿ ਇਸ ਸਮੇਂ ਬੂਥ ਲੈਵਲ ਅਫਸਰਾਂ ਵੱਲੋਂ ਘਰ-ਘਰ ਜਾ ਕੇ ਵੋਟਰ ਵੈਰੀਫਿਕੇਸ਼ਨ ਦਾ ਕੰਮ ਕੀਤਾ ਜਾ ਰਿਹਾ ਹੈ। ਨਿਰਧਾਰਤ ਪ੍ਰੋਗਰਾਮ ਅਨੁਸਾਰ 1 ਨਵੰਬਰ ਨੂੰ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਕਰਵਾਈ ਜਾਵੇਗੀ। ਇਸ ਮਗਰੋਂ ਦਾਅਵਿਆਂ ਅਤੇ ਇਤਰਾਜ਼ਾਂ ਲਈ ਮਿਤੀ 6 ਤੇ 7 ਨਵੰਬਰ 2021 ਅਤੇ 20 ਤੇ 21 ਨਵੰਬਰ 2021 ਨੂੰ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਦਾਅਵੇ/ਇਤਰਾਜ਼ ਭਾਰਤ ਚੋਣ ਕਮਿਸ਼ਨ ਦੇ ਪੋਰਟਲ www.nvsp.in ਤੇ Voter Helpline App ਰਾਹੀਂ ਆਨਲਾਈਨ ਭਰੇ ਜਾ ਸਕਦੇ ਹਨ। ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਵਿੱਚ ਸੁਧਾਰ ਲਿਆਉਣ ਅਤੇ ਸਾਰੇ ਯੋਗ ਨਾਗਰਿਕਾਂ ਦੀ ਰਜਿਸਟਰੇਸ਼ਨ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ Voter Helpline App ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ।
.......................................