ਸਿਵਲ ਹਸਪਤਾਲ ਸੰਗਰੂਰ ਵਿਖੇ ਵਿਸ਼ਵ ਹਲਕਾਅ ਰੋਗ ਦਿਵਸ ਮਨਾਇਆ
ਦਲਜੀਤ ਕੌਰ ਭਵਾਨੀਗੜ੍ਹ
- ਹਲਕਾਅ ਤੋਂ ਬਚਾਅ ਲਈ ਕੁੱਤੇ ਦੇ ਵੱਢਣ ਤੋਂ ਤੁਰੰਤ ਬਾਅਦ ਟੀਕਾਕਰਣ ਕਰਵਾਇਆ ਜਾਵੇ: ਡਾ. ਅੰਜਨਾ ਗੁਪਤਾ
ਸੰਗਰੂਰ, 29 ਸਤੰਬਰ, 2021: ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਸੰਗਰੂਰ ਵਿਖੇ ਵਿਸ਼ਵ ਹਲਕਾਅ ਰੋਗ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਜਾਗਰੂਕਤਾ ਬੈਨਰ ਅਤੇ ਪੋਸਟਰ ਵੀ ਜਾਰੀ ਕੀਤੇ।
ਡਾ. ਅੰਜਨਾ ਗੁਪਤਾ ਨੇ ਦੱਸਿਆ ਕਿ ਜਾਨਵਰ ਦੇ ਕੱਟੇ ਜਾਂ ਖਰੋਚਾਂ ਨੂੰ ਅਣਦੇਖਿਆ ਨਾ ਕਰੋ ਅਤੇ ਜੇਕਰ ਜਾਨਵਰ ਵੱਢ ਲਵੇ ਤਾਂ ਜ਼ਖ਼ਮ ਨੂੰ ਤੁਰੰਤ ਸਾਬਣ ਅਤੇ ਚਲਦੇ ਪਾਣੀ ਵਿਚ ਧੋਵੋ। ਉਨ੍ਹਾਂ ਦੱਸਿਆ ਕਿ ਜ਼ਖ਼ਮ ਨੂੰ ਅਲਕੋਹਲ ਜਾਂ ਆਇਓਡੀਨ ਘੋਲ ਨਾਲ ਰੋਗਾਣੂ ਮੁਕਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਡਾਕਟਰੀ ਸਲਾਹ ਲਈ ਜਾਵੇ ਅਤੇ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਕਰਵਾਇਆ ਜਾਵੇ।
ਇਸ ਮੌਕੇ ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਸੰਗਰੂਰ ਵਿਖੇ ਆਟੋਮੈਟਿਕ ਬਲੱਡ ਪਰੈਸ਼ਰ ਮੋਨੀਟਰ ਮਸ਼ੀਨ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਦੀ ਖਾਸੀਅਤ ਇਹ ਹੈ ਕਿ ਇਹ ਬਿਨਾਂ ਕਿਸੇ ਦੀ ਮਦਦ ਦੇ ਆਪਣੇ ਆਪ ਹੀ ਬਲੱਡ ਪ੍ਰੈਸ਼ਰ ਅਤੇ ਨਬਜ਼ ਦਾ ਨਿਰੀਖਣ ਕਰਦੀ ਹੈ।
ਇਸ ਮੌਕੇ ਡਾ: ਬਲਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਮਾਥੁਰ ਸੀਨੀਅਰ ਮੈਡੀਕਲ ਅਫਸਰ ਆਈ ਮੋਬਾਇਲ ਸੰਗਰੂਰ ਅਤੇ ਹੋਰ ਸਿਹਤ ਅਧਿਕਾਰੀ ਹਾਜ਼ਰ ਸਨ।