ਮਾਨਸਾ: 5 ਸਾਲ ਤੱਕ ਦੇ 4850 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ
ਸੰਜੀਵ ਜਿੰਦਲ
ਮਾਨਸਾ 28 ਸਤੰਬਰ 2021 : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਪੋਲੀਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਤਿੰਨ ਰੋਜ਼ਾ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਤਹਿਤ 0 ਤੋਂ 5 ਸਾਲ ਤੱਕ ਦੇ 4850 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਦੌਰਾਨ ਸਿਹਤ ਵਿਭਾਗ ਪੰਜਾਬ ਦੀ ਟੀਮ ਵੱਲੋਂ ਡਾ. ਸੁਮੰਨਤ ਗੋਇਲ ਦੁਆਰਾ ਮਾਨਸਾ ਜ਼ਿਲ੍ਹੇ ਦੇ ਠੂਠਿਆਂਵਾਲੀ ਰੋਡ, ਅਨਾਜ ਮੰਡੀ, ਬੁਰਜ ਰਾਠੀ ਅਤੇ ਖਿਆਲਾ ਕਲਾਂ ਵਿਖੇ ਪਲਸ ਪੋਲੀਓ ਮੁਹਿੰਮ ਦੀ ਚੈਕਿੰਗ ਕੀਤੀ ਗਈ।
ਡਾ. ਸੰਜੀਵ ਓਬਰਾਏ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ ਨੇ ਦੱਸਿਆ ਕਿ ਮਾਈਗ੍ਰੇਟਰੀ ਰਾਊਂਡ ਦੌਰਾਨ 0-5 ਸਾਲ ਤੱਕ ਦੇ ਮਾਈਗ੍ਰੇਟਰੀ ਪਾਪੂਲੇਸ਼ਨ ਦੇ ਲਗਭਗ 3815 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਸੀ, ਜਿਸ ਤਹਿਤ ਸਲੱਮ ਏਰੀਏ, ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੋਪੜੀਆਂ ਆਦਿ ਵਿੱਚ ਰਹਿਣ ਵਾਲੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ।