← ਪਿਛੇ ਪਰਤੋ
ਦੁਸਹਿਰਾ ਤੇ ਵਿਸ਼ਵਕਰਮਾ ਦਿਵਸ ਮੌਕੇ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ
ਬਾਬੂਸ਼ਾਹੀ ਨੈੱਟਵਰਕ
ਮਲੇਰਕੋਟਲਾ 13 ਅਕਤੂਬਰ 2021- ਡਿਪਟੀ ਕਮਿਸ਼ਨਰ ਸ੍ਰੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਦੁਸਹਿਰਾ ਤੇ ਵਿਸ਼ਵਕਰਮਾ ਦਿਵਸ ਮੌਕੇ ਜ਼ਿਲੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿਤੀ 15 ਅਕਤੂਬਰ 2021 (ਦਿਨ ਸ਼ੁੱਕਰਵਾਰ )ਨੂੰ ਦੁਸਹਿਰਾ ਵਾਲੇ ਦਿਨ ਸੇਵਾ ਕੇਂਦਰ ਸਵੇਰੇ 09:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਅਤੇ ਮਿਤੀ 05 ਨਵੰਬਰ 2021(ਦਿਨ ਸ਼ੁੱਕਰਵਾਰ ) ਵਿਸ਼ਵਕਰਮਾ ਦਿਵਸ ’ਤੇ ਸੇਵਾ ਕੇਂਦਰ ਸਵੇਰੇ 11:00 ਵਜੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹੇ ਰਹਿਣਗੇ।
Total Responses : 862