ਬਾਬੂਸ਼ਾਹੀ ਨਾਲ ਗੱਲਬਾਤ ਕਰਦੇ ਹੋਏ ਏ ਡੀ ਸੀ ਪੀ ਰੁਪਿੰਦਰ ਕੌਰ ਸਰਾ
ਦੀਦਾਰ ਗੁਰਨਾ
ਲੁਧਿਆਣਾ 23 ਅਕਤੂਬਰ : ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ , ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਏ ਡੀ ਸੀ ਪੀ ਜ਼ੋਨ 4 ਲੁਧਿਆਣਾ ਰੁਪਿੰਦਰ ਕੌਰ ਸਰਾ ਨੇ ਬਾਬੂਸ਼ਾਹੀ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆ ਕੀਤਾ, ਉਹਨਾਂ ਕਿਹਾ ਪੁਲਿਸ ਲੋਕਾਂ ਦੀ ਸੇਵਾ ਲਈ ਹਰ ਸਮੇਂ ਤਿਆਰ ਹੈ ,ਕੋਈ ਵੀ ਵਿਅਕਤੀ ਬੇਝਿਜਕ ਹੋ ਕੇ ਉਹਨਾਂ ਨੂੰ ਆਪਣੀ ਸਮੱਸਿਆ ਦੱਸ ਸਕਦਾ ਹੈ ,ਜਿਸਦਾ ਢੁਕਵਾਂ ਹੱਲ ਤੁਰੰਤ ਕੀਤਾ ਜਾਵੇਗਾ , ਉਨ੍ਹਾਂ ਅੱਗੇ ਕਿਹਾ ਕਿ ਸਮਾਜ ਸਾਡਾ ਸਭ ਦਾ ਸਾਂਝਾ ਹੈ ਇਸ ਲਈ ਸਾਨੂੰ ਕਿਸੇ ਨੂੰ ਵੀ ਸਮਾਜ ਵਿਰੋਧੀ ਕਾਰਵਾਈਆਂ ਵਿਚ ਹਿੱਸਾ ਨਹੀਂ ਲੈਣਾ ਚਾਹੀਦਾ ਸਗੋਂ ਮਾੜੇ ਅਨਸਰਾਂ ਦੀਆਂ ਸਮਾਜ ਵਿਰੋਧੀ ਕਾਰਵਾਈਆਂ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ