ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ 2 ਲੱਖ 81 ਹਜ਼ਾਰ 243 ਮੀਟਰਕ ਟਨ ਝੋਨੇ ਦੀ ਖ਼ਰੀਦ: ਡਿਪਟੀ ਕਮਿਸ਼ਨਰ
ਦਲਜੀਤ ਕੌਰ ਭਵਾਨੀਗੜ੍ਹ, ਬਾਬੂਸ਼ਾਹੀ ਨੈੱਟਵਰਕ
ਸੰਗਰੂਰ, 25 ਅਕਤੂਬਰ, 2021: ਜ਼ਿਲ੍ਹੇ ਦੀਆਂ 167 ਮੰਡੀਆਂ ਵਿੱਚ ਝੋੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 24 ਅਕਤੂਬਰ ਤੱਕ ਵੱਖ ਵੱਖ ਮੰਡੀਆਂ ਵਿੱਚ 2 ਲੱਖ 99 ਹਜ਼ਾਰ 515 ਮੀਟਰਕ ਟਨ ਝੋਨਾ ਆਇਆ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 2 ਲੱਖ 81 ਹਜ਼ਾਰ 243 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵੱਲੋਂ 1 ਲੱਖ 13 ਹਜ਼ਾਰ 894 ਮੀਟਰਕ ਟਨ, ਮਾਰਕਫੈਡ ਵੱਲੋਂ 81 ਹਜ਼ਾਰ 470 ਮੀਟਰਕ ਟਨ, ਪਨਸਪ ਵੱਲੋਂ 54 ਹਜ਼ਾਰ 990 ਮੀਟਰਕ ਟਨ ਅਤੇ ਵੇਅਰਹਾਉਸ ਵੱਲੋਂ 30 ਹਜ਼ਾਰ 889 ਮੀਟਰਕ ਟਨ ਝੋਨੇ ਦੀ ਖ਼ਰੀਦ ਕਰ ਲਈ ਗਈ ਹੈ।
ਉਨਾਂ ਦੱਸਿਆ ਕਿ ਏਜੰਸੀਆਂ ਵੱਲੋਂ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 366 ਕਰੋੜ 88 ਲੱਖ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਉਨਾਂ ਕਿਹਾ ਕਿ ਹੁਣ ਤੱਕ ਏਜੰਸੀਆਂ ਵੱਲੋਂ 1 ਲੱਖ 65 ਹਜ਼ਾਰ 98 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰ ਲਈ ਗਈ ਹੈ।