ਜ਼ਿਲ੍ਹੇ ਵਿੱਚ 11 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਹੋਵੇਗੀ ਵਾਪਸ - ਕੰਵਲਜੀਤ ਸਿੰਘ ਬਾਜਵਾ
ਨਵਾਂਸ਼ਹਿਰ, 25 ਅਕਤੂਬਰ- 2021- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੀਆ ਹਦਾਇਤਾਂ ਅਨਸਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ 11 ਦਸੰਬਰ, 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ ।
ਇਸ ਕੌਮੀ ਲੋਕ ਅਦਾਲਤ ਦੇ ਸਬੰਧ ਵਿੱਚ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਜੀਆਂ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ( ਪੈਡਿੰਗ ਅਤੇ ਪ੍ਰੀ-ਲਿਟੀਗੇਟਿਵ ਮਸਲੇ), ਦੀਵਾਨੀ, ਕਿਰਤ ਸਬੰਧੀ ਝਗੜੇ, ਪਾਣੀ ਦੇ ਬਿੱਲ ਦੇ ਕੇਸ , ਭੌ ਪ੍ਰਾਪਤੀ ਕੇਸ, ਕ੍ਰਿਮੀਨਲ ਕਪਾਉਂਡੇਬਲ ਕੇਸ, ਚੈਂਕ ਬਾਉਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ, ਟ੍ਰਿਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ, ਬੈਕਾਂ ਦੇ ਕੇਸ, ਬੀ.ਐਸ.ਐਨ.ਐਲ ਟੈਲੀਫੋਨ ਬਿੱਲ ਦੇ ਕੇਸਾਂ ਨੂੰ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਨਿਪਟਾਉਣ ਲਈ ਸੁਣਿਆ ਜਾਵੇਗਾ । ਇਸ ਤੋ ਇਲਾਵਾ ਉਹਨਾਂ ਕਿਹਾ ਕਿ ਅਦਾਲਤਾਂ ਵਿੱਚ ਲੰਬਿਤ ਕੇਸਾ ਨੂੰ ਕੌਮੀ ਲੋਕ ਅਦਾਲਤ ਵਿੱਚ ਲਗਾਉਣ ਸਬੰਧਿਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜਿਹੜੇ ਝਗੜੇ ਵਿਵਾਦ ਅਦਾਲਤਾਂ ਵਿੱਚ ਲੰਬਿਤ ਨਹੀ ਹਨ ਸਬੰਧੀ ਦਰਖਾਸਤ ਸਾਦੇ ਕਾਗਜ਼ ਤੇ ਲਿਖ ਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੇਸ਼ ਕੀਤੀ ਜਾ ਸਕਦੀ ਹੈ । ਉਨਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀ ਹੋ ਸਕਦੀ । ਇਸ ਦੇ ਫੈਸਲੇ ਅੰਤਿਮ ਹੁੰਦੇ ਹਨ । ਉਨਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਸ ਮਿਲ ਜਾਦੀ ਹੈ । ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ ।