ਕਰਜ਼ਾ ਰਾਹਤ ਤਹਿਤ ਸਹਿਕਾਰੀ ਸਭਾ ਚਨਾਰਥਲ ਖੁਰਦ ਦੇ 96 ਮੈਂਬਰਾਂ ਤੇ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰੀਬ 6.50 ਲੱਖ ਰੁਪਏ ਦੇ ਚੈੱਕ ਸੌਂਪੇ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 24 ਅਕਤੂਬਰ 2021 - ਪੰਜਾਬ ਸਰਕਾਰ ਨੇ 02 ਕਿਲੋਵਾਟ ਬਿਜਲੀ ਲੋਡ ਤੱਕ ਵਾਲੇ ਸਾਰੇ ਖਪਤਕਾਰਾਂ ਦੇ ਬਕਾਏ ਮੁਆਫ਼ ਕਰਨ ਦਾ ਫੈਸਲਾ ਲਾਗੂ ਕਰ ਦਿੱਤਾ ਹੈ। ਇਸ ਦੇ ਨਾਲ ਨਾਲ
ਸੂਬੇ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੇਂਡੂ ਜਲ ਸਪਲਾਈ ਸਕੀਮਾਂ ਲਈ 01 ਅਕਤੂਬਰ, 2021 ਤੋਂ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਫੈਸਲਾ ਵੀ ਕੀਤਾ ਹੈ।
ਇਹ ਜਾਣਕਾਰੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਸਹਿਕਾਰੀ ਸਭਾ ਚਨਾਰਥਲ ਖੁਰਦ ਦੇ 96 ਮੈਂਬਰਾ ਤੇ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰਜ਼ਾ ਰਹਿਤ ਤਹਿਤ ਕਰੀਬ 6.50 ਲੱਖ ਰੁਪਏ ਦੇ ਚੈੱਕ ਸੌਂਪਣ ਉਪਰੰਤ ਸਾਂਝੀ ਕੀਤੀ।
ਸ਼੍ਰੀਮਤੀ ਨਾਗਰਾ ਨੇ ਦੱਸਿਆ ਕਿ ਸਾਰੀਆਂ ਪੇਂਡੂ ਜਲ ਸਕੀਮਾਂ ਦੀਆਂ ਸੇਵਾ ਦਰਾਂ ਵਿਚ 70 ਫੀਸਦੀ ਕਟੌਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਨਾਲ ਪਿੰਡਾਂ ਵਿਚ ਹਰੇਕ ਘਰ ਲਈ ਇਹ ਦਰ ਪ੍ਰਤੀ ਮਹੀਨਾ 166 ਰੁਪਏ ਤੋਂ ਘਟਾ ਕੇ 50 ਰੁਪਏ ਹੋ ਗਈ ਹੈ।
ਸ਼੍ਰੀਮਤੀ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ, ਜਿਸ ਨਾਲ ਇਸ ਵਰਗ ਨੂੰ ਵੱਡੀ ਰਾਹਤ ਮਿਲ ਰਹੀ ਹੈ ਤੇ ਉਨ੍ਹਾਂ ਦੀ ਜ਼ਿੰਦਗੀ ਬਿਹਤਰ ਬਣ ਸਕੇਗੀ ਅਤੇ ਸੂਬੇ ਦੀ ਤਰੱਕੀ ਦੀ ਰਫ਼ਤਾਰ ਤੇਜ਼ ਹੋਵੇਗੀ।
ਪੰਜਾਬ ਸਰਕਾਰ ਕਿਸਾਨਾਂ, ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਨਾਲ ਮੋਢੇ ਨਾਲ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਾਰੇ ਵਰਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਇਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਇਨ੍ਹਾਂ ਦੀ ਜ਼ਿੰਦਗੀ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਸਿਰਤੋੜ ਯਤਨ ਕਰ ਰਹੀ ਹੈ।
ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਰਪੰਚ ਗੁਰਬਾਜ ਸਿੰਘ ਰਾਜੂ,ਸਰਪੰਚ ਦਵਿੰਦਰ ਸਿੰਘ ਜੱਲਾ,ਸਹਿਕਾਰੀ ਸਭਾ ਦੇ ਪ੍ਰਧਾਨ ਮਲਕੀਤ ਸਿੰਘ,ਮੀਤ ਪ੍ਰਧਾਨ ਕੁਲਦੀਪ ਸਿੰਘ,ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ,ਸਵਰਨ ਸਿੰਘ,ਬਲਵੀਰ ਕੌਰ,ਗਰਜਾ ਸਿੰਘ,ਬਲਵਿੰਦਰ ਸਿੰਘ,ਜਸਵਿੰਦਰ ਕੌਰ,ਜਗਤਾਰ ਸਿੰਘ,ਪਰਮਜੀਤ ਸਿੰਘ ਸਾਰੇ ਕਮੇਟੀ ਮੈਂਬਰ,ਹਰਦੀਪ ਸਿੰਘ ਹੈਪੀ ਤੇ ਹੋਰ ਪਤਵੰਤੇ ਹਾਜ਼ਰ ਸਨ।