ਅਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਨੋਡਲ ਅਧਿਕਾਰੀਆਂ ਨੂੰ ਡਿਊਟੀਆਂ ਤੋਂ ਕਰਵਾਇਆ ਜਾਣੂ
ਸੰਜੀਵ ਜਿੰਦਲ, ਬਾਬੂਸ਼ਾਹੀ ਨੈੱਟਵਰਕ
ਮਾਨਸਾ, 25 ਨਵੰਬਰ 2021 : ਆਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਸੁੱਚਜੇ ਢੰਗ ਨਾਲ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸਡੀਐਮ ਮਾਨਸਾ ਹਰਜਿੰਦਰ ਸਿੰਘ ਜੱਸਲ ਅਤੇ ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ ਦੀ ਅਗਵਾਈ ਹੇਠ ਅੱਜ ਸਥਾਨਕ ਬੱਚਤ ਭਵਨ ਵਿਖੇ ਚੋਣ ਵਿਭਾਗ ਵੱਲੋਂ ਨੋਡਲ ਅਧਿਕਾਰੀਆਂ ਨੂੰ ਚੋਣ ਡਿਊਟੀਆਂ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਚੋਣ ਤਹਿਸੀਲਦਾਰ ਹਰੀਸ਼ ਕੁਮਾਰ ਨੇ ਦੱਸਿਆ ਕਿ ਚੋਣਾਂ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਵੱਖ-ਵੱਖ ਵਿਭਾਗੀ ਅਮਲੇ ਦੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਇਸ ਲਈ ਸਮੂਹ ਵਿਭਾਗ ਪਹਿਲਾਂ ਤੋਂ ਹੀ ਆਪਣੀਆਂ ਟੀਮਾਂ ਨੂੰ ਗਠਿਤ ਕਰ ਲੈਣ, ਤਾਂ ਜੋ ਚੋਣਾਂ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 587811 ਵੋਟਰ ਹਨ, ਜਿਨ੍ਹਾਂ ਵਿੱਚੋਂ 313575 ਪੁਰਸ਼, 274225 ਔਰਤਾਂ ਅਤੇ 11 ਥਰਡ ਜੈਂਡਰ ਵੋਟਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕੁੱਲ 645 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ ਸ਼ਹਿਰੀ ਖੇਤਰ ਵਿੱਚ 162 ਅਤੇ ਪੇਂਡੂ ਖੇਤਰ ਵਿੱਚ 483 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।
ਇਸ ਤੋਂ ਪਹਿਲਾ ਚੋਣ ਵਿਭਾਗ ਵੱਲੋਂ ਸ਼੍ਰੀ ਵਿਨੇ ਕੁਮਾਰ ਨੇ ਨੋਡਲ ਅਫ਼ਸਰਾਂ ਨੂੰ ਚੋਣਾਂ ਵੇਲੇ ਕੀਤੇ ਜਾਣ ਵਾਲੇ ਸਮੁੱਚੇ ਪ੍ਰਬੰਧਾਂ ਅਤੇ ਹੋਰ ਜਿੰਮੇਵਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ