ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 1 ਦਸੰਬਰ ਨੂੰ ਲੱਗੇਗਾ ਰੁਜ਼ਗਾਰ ਕੈਂਪ
ਹਰੀਸ਼ ਕਾਲੜਾ
ਰੂਪਨਗਰ, 30 ਨਵੰਬਰ 2021:ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਰੂਪਨਗਰ ਵਿਖੇ 01 ਦਸੰਬਰ, 2021 ਨੂੰ ਸਵੇਰੇ 11:00 ਵਜੇ ਰੁਜ਼ਗਾਰ ਕੈਂਪ ਲਗਾਇਆ ਜਾਵੇਗਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਬਾਬਾ ਸ਼੍ਰੀ ਚੰਦ ਜੀ ਐਂਟਰਪ੍ਰਾਈਜ਼ਿਜ਼ ਕੰਪਨੀ ਵੱਲੋਂ ਕਸਟਮਰ ਸਪੋਰਟ ਐਸੋਸੀਏਸ਼ਨ ਦੀਆਂ ਅਸਾਮੀਆਂ ਲਈ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿੱਚ ਕੋਈ ਵੀ ਗ੍ਰੈਜ਼ੂਏਟ ਪਾਸ ਪ੍ਰਾਰਥੀ ਆਪਣੇ ਸਾਰੇ ਵਿੱਦਿਅਕ ਅਤੇ ਰਿਹਾਇਸ਼ੀ ਦਸਤਾਵੇਜਾਂ ਸਮੇਤ ਭਾਗ ਲੈ ਸਕਦਾ ਹੈ। ਚੁਣੇ ਗਏ ਪ੍ਰਾਰਥੀਆਂ ਨੂੰ 25000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਰੋਜ਼ਗਾਰ ਅਫ਼ਸਰ ਨੇ ਜਿਲ੍ਹੇ ਦੇ ਬੇ-ਰੁਜ਼ਗਾਰ ਗ੍ਰੈਜੂਏਟ ਪਾਸ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਹੁੰਚ ਕੇ ਇਸ ਮੌਕੇ ਦਾ ਜ਼ਰੂਰ ਲਾਭ ਉਠਾਉਣਾ ਚਾਹੀਦਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਕਰ ਸਕਦੇ ਹਨ।