ਲੰਮੇ ਕੇਸ ਤੇ ਦਸਤਾਰ ਸਜਾਉਣ ਦੇ ਮੁਕਾਬਲੇ 7 ਦਸੰਬਰ ਨੂੰ:-ਬਾਬਾ ਬਲਕਾਰ ਸਿੰਘ
ਹਰਮਿੰਦਰ ਸਿੰਘ ਭੱਟ
- ਗੁਰਦੁਆਰਾ ਈਸ਼ਰਸਰ ਫਤਿਹਗੜ੍ਹ ਪੰਜਗਰਾਈਆਂ ਵਿਖੇ ਕਰਵਾਏ ਜਾਣਗੇ ਮੁਕਾਬਲੇ
ਅਹਿਮਦਗੜ੍ਹ, 05, ਦਸੰਬਰ 2021 - ਸੰਤ ਬਾਬਾ ਰਣਜੀਤ ਸਿੰਘ ਚੈਰੀਟੇਬਲ ਟਰੱਸਟ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਗੁਰਦੁਆਰਾ ਈਸ਼ਰਸਰ ਫਤਿਹਗੜ੍ਹ ਪੰਜਗਰਾਈਆਂ ਵਿਖੇ ਸੰਤ ਬਾਬਾ ਰਣਜੀਤ ਸਿੰਘ ਜੀ ਵਿਰੱਕਤ ਦੀ ਸਾਲਾਨਾ ਬਰਸੀ ਮੌਕੇ ਨੋਜਵਾਨਾਂ ਨੂੰ ਦਸਤਾਰ ਨਾਲ ਜੋੜਨ ਲਈ ਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਲੰਮੇ ਕੇਸ ਤੇ ਦਸਤਾਰ ਸਜਾਉਣ ਦੇ ਮੁਕਾਬਲੇ 7 ਦਸੰਬਰ ਦਿਨ ਮੰਗਲਵਾਰ ਨੂੰ ਸਮਾਂ 12 ਤੋਂ 2 ਵਜੇ ਤੱਕ ਕਰਵਾਏ ਜਾਣਗੇ।
ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਕਾਰ ਸਿੰਘ ਜੀ ਨੇ ਦੱਸਿਆਂ ਕਿ ਦਸਤਾਰ ਤੋਂ ਦੂਰ ਹੁੰਦੀ ਜਾ ਰਹੀ ਨੋਜਵਾਨ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਇਸ ਤਰ੍ਹਾਂ ਦੇ ਉਪਰਾਲੇ ਕਰਵਾਏ ਜਾਂਦੇ ਹਨ। ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਸ.ਮਨਦੀਪ ਸਿੰਘ ਖੁਰਦ ਤੇ ਗੁਰੂ ਘਰ ਦੇ ਮੁੱਖ ਬੁਲਾਰੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਲੰਮੇ ਕੇਸ ਤੇ ਦਸਤਾਰ ਸਜਾਉਣ ਦੇ ਮੁਕਾਬਲੇ ਦੇ ਜੇਤੂਆਂ ਨੂੰ ਹਜ਼ਾਰਾਂ ਦੇ ਨਗਦ ਇਨਾਮ ਦਸਤਾਰਾਂ ਤੇ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ।