ਦਸਤਾਰ ਸਿਖਲਾਈ ਕੈਂਪ ਗੁਰਦੁਆਰਾ ਨਿਰਮਲ ਸਾਹਿਬ ਤਿਲੋਕੇਵਾਲਾ ਵਿਖੇ 17 ਜਨਵਰੀ ਨੂੰ
- ਸਾਬਤ ਸੂਰਤ ਹੋਣ ਤੇ ਦਸਤਾਰ ਸਜਾਉਣ ਦਾ ਪ੍ਰਣ ਕਰਨ ਵਾਲੇ ਨੂੰ ਕੀਤਾ ਜਾਵੇਗਾ ਦਸਤਾਰ ਨਾਲ ਸਨਮਾਨਿਤ ਕੀਤਾ ਜਾਵੇਗਾ
ਹਰਮਿੰਦਰ ਸਿੰਘ ਭੱਟ
ਅਹਿਮਦਗੜ੍ਹ, 14, ਜਨਵਰੀ, 2022 - ਸੱਚ ਖੰਡ ਵਾਸੀ ਸੰਤ ਬਾਬਾ ਮੋਹਨ ਸਿੰਘ ਜੀ ਮਤਵਾਲਾ ਦੀ ਸਲਾਨਾ 30ਵੀ ਬਰਸੀ ਮੌਕੇ ਗੁਰਦੁਆਰਾ ਨਿਰਮਲ ਸਾਹਿਬ ਤਿਲੋਕੇਵਾਲਾ ਹਰਿਆਣਾ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਜੀ ਦੀ ਅਗਵਾਈ ਹੇਠ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਸਹਿਯੋਗ ਨਾਲ ਮਿਤੀ 17 ਜਨਵਰੀ ਦਿਨ ਸੋਮਵਾਰ ਨੂੰ ਲੰਗਰ ਦਸਤਾਰਾਂ ਦੇ ਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਸੀਨੀਅਰ ਦਸਤਾਰ ਕੋਚ ਦਵਿੰਦਰ ਸਿੰਘ ਕਾਲਾਂਵਾਲੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੋਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਤੇ ਨੋਜਵਾਨਾਂ ਦਸਤਾਰ ਪ੍ਰਤੀ ਜਾਗਰੂਕ ਕਰਨ ਲਈ ਦਸਤਾਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ਸਾਬਤ ਸੂਰਤ ਹੋਣ ਤੇ ਦਸਤਾਰ ਸਜਾਉਣ ਦਾ ਪ੍ਰਣ ਕਰਨ ਵਾਲੇ ਨੋਜਵਾਨਾਂ ਨੂੰ ਬਾਬਾ ਗੁਰਮੀਤ ਸਿੰਘ ਜੀ ਵੱਲੋ ਦਸਤਾਰ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਸੀਨੀਅਰ ਦਸਤਾਰ ਕੋਚ ਸਾਹਿਬਾਨਾਂ ਵੱਲੋਂ ਦਸਤਾਰ ਦੀ ਸਿਖਲਾਈ ਦਿੱਤੀ ਜਾਵੇਗੀ।