ਰੰਗਕਰਮੀ, ਅਧਿਆਪਕ ਤੇ ਤਰਕਸ਼ੀਲ ਆਗੂ ਗੁਰਜਿੰਦਰ ਸਿੰਘ ਡੋਹਕ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 14 ਜਨਵਰੀ 2022 - ਰੰਗਕਰਮੀ, ਅਧਿਆਪਕ ਆਗੂ, ਪੰਜਾਬੀ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ (ਫ਼ਰੀਦਕੋਟ)-ਗੁਰਜਿੰਦਰ ਸਿੰਘ ਡੋਹਕ ਨਮਿਤ ਅੰਤਿਮ ਅਰਦਾਸ 16 ਜਨਵਰੀ ਨੂੰ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਗੁਰਦੁਆਰਾ ਸਾਹਿਬ, ਪਿੰਡ ਡੋਹਕ, ਜ਼ਿਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ । ਇਸ ਦੁੱਖ ਦੀ ਘੜੀ 'ਚ ਮਾਸਟਰ ਗੁਰਜਿੰਦਰ ਸਿੰਘ ਡੋਹਕ ਦੇ ਪ੍ਰੀਵਾਰ ਨਾਲ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀ ਸੱਤਪਾਲ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਪ੍ਰਦੀਪ ਦਿਓੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ ਦੇ ਪਿ੍ੰਸੀਪਲ ਜਸਵਿੰਦਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੋਹਕ ਦੇ ਪਿ੍ੰਸੀਪਲ ਅਮਨਦੀਪ ਸਿੰਘ,ਜ਼ਿਲਾ ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਜਸਬੀਰ ਸਿੰਘ ਜੱਸੀ, ਲੋਕ ਗਾਇਕ ਹਰਿੰਦਰ ਸੰਧੂ,ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ, ਗੁਰਪ੍ਰੀਤ ਸਿੰਘ ਰੰਧਾਵਾ ਅਤੇ ਸਟੇਟ ਐਵਾਰਡੀ ਅਧਿਆਪਕ ਗੁਰਦੇਵ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।