ਹਲਕਾ ਮੋਹਾਲੀ ਵਿੱਚ ਪਿੰਡਾਂ ਵਿੱਚੋਂ ਵੱਡੀ ਗਿਣਤੀ ਕਾਂਗਰਸੀ ਸਮਰਥਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਹਰਜਿੰਦਰ ਸਿੰਘ ਭੱਟੀ
- ‘ਆਪ’ ਦੇ ਉਮੀਦਵਾਰ ਕੁਲਵੰਤ ਸਿੰਘ ਨੇ ਪਾਰਟੀ ਵਿੱਚ ਕੀਤਾ ਜ਼ੋਰਦਾਰ ਸਵਾਗਤ ਅਤੇ ਕਿਹਾ ‘ਵਿਧਾਇਕ ਸਿੱਧੂ ਦਾ ਤੋਡ਼ਾਂਗੇ ਹੰਕਾਰ’
ਮੋਹਾਲੀ, 21 ਜਨਵਰੀ 2022 - ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਮੋਹਾਲੀ ਦੇ ਪਿੰਡਾਂ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਕਰਾਰੇ ਝਟਕੇ ਲੱਗੇ ਜਦੋਂ ਕਈ ਪਿੰਡਾਂ ਵਿੱਚੋਂ ਵੱਡੀ ਗਿਣਤੀ ਕਾਂਗਰਸੀ ਸਮਰਥਕ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ‘ਆਪ’ ਦੇ ਉਮੀਦਵਾਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਕੁਰਡ਼ਾ ਵਿਖੇ ਇਨ੍ਹਾਂ ਸਾਰਿਆਂ ਦਾ ਜ਼ੋਰਦਾਰ ਸਵਾਗਤ ਕੀਤਾ।
ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਬਡ਼ੀ ਖੁਸ਼ੀ ਅਤੇ ਉਤਸ਼ਾਹ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੋਕੀਂ ਆਮ ਆਦਮੀ ਪਾਰਟੀ ਨਾਲ ਜੁਡ਼ ਰਹੇ ਹਨ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਰਹੇ ਹਨ। ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਪਿੰਡ ਕੁਰਡ਼ਾ ਨਿਵਾਸੀ ਗੁਰਪ੍ਰੀਤ ਸਿੰਘ, ਮੁਖਤਿਆਰ ਸਿੰਘ, ਗੁਰਦੀਪ ਸਿੰਘ, ਮਨਿੰਦਰ ਸਿੰਘ, ਜਗਤਾਰ ਸਿੰਘ, ਹਰਦੀਪ ਸਿੰਘ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਮੋਹਾਲੀ ਤੋਂ ਬਲਾਕ ਇੰਚਾਰਜ ਗੁਰਨਾਮ ਸਿੰਘ ਦਾਊਂ, ਪਿੰਡ ਤੰਗੋਰੀ ਤੋਂ ਪੰਚ ਰੋਸ਼ਨ ਸਿੰਘ, ਹਰਨੇਕ ਸਿੰਘ, ਗੁਰਨਾਮ ਸਿੰਘ, ਲਾਡੀ, ਗੁਰਜਿੰਦਰ ਸਿੰਘ, ਰਵੀ, ਬਲਕਾਰ ਸਿੰਘ, ਜਸਵੀਰ ਸਿੰਘ ਨੰਬਰਦਾਰ, ਅਮਰਜੀਤ ਸਿੰਘ, ਹਰਜੀਤ ਸਿੰਘ, ਮਹਿੰਦਰ ਸਿੰਘ, ਸਵਰਨ ਸਿੰਘ, ਅਮਨਦੀਪ ਕੌਰ ਸਰਪੰਚ, ਸੁਖਵਿੰਦਰ ਸਿੰਘ, ਹਰਗੁਰਦੀਪ ਕੌਰ ਪੰਚ, ਜਸਵਿੰਦਰ ਕੌਰ ਪੰਚ, ਗੁਰਜਿੰਦਰ ਸਿੰਘ, ਤਰਸੇਮ ਸਿੰਘ, ਗਿਆਨ ਸਿੰਘ, ਜਗਤਾਰ ਸਿੰਘ, ਗਰੀਬ ਸਿੰਘ, ਪਿੰਡ ਸੇਖਣਮਾਜਰਾ ਤੋਂ ਬਚਿੱਤਰ ਸਿੰਘ, ਰਣਵੀਰ ਸਿੰਘ, ਕਮਲਜੀਤ ਸਿੰਘ, ਜਗਜੀਤ ਸਿੰਘ, ਦਲਬਾਰਾ ਸਿੰਘ, ਸਵਰਨ ਸਿੰਘ, ਗੁਰਦੀਪ ਸਿੰਘ, ਜਗਦੀਸ਼ ਸਿੰਘ, ਪਿੰਡ ਕੁਰਡ਼ੀ ਤੋਂ ਭਗਵਾਨ ਦਾਸ, ਰਣਵੀਰ ਸਿੰਘ, ਅਮਰੀਕ ਸਿੰਘ, ਛੱਜਾ ਸਿੰਘ, ਜਥੇਦਾਰ ਮਾਨ ਸਿੰਘ ਸੋਹਾਣਾ ਦੇ ਭਰਾ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਕਾਂਗਰਸੀ ਵਿਧਾਇਕ ਉਤੇ ਬਰਸਦਿਆਂ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਹਲਕਾ ਮੋਹਾਲੀ ਦੇ ਲੋਕ ਵਿਧਾਇਕ ਸਿੱਧੂ ਦਾ ਹੰਕਾਰ ਤੋਡ਼ ਦੇਣਗੇ ਅਤੇ ‘ਆਪ’ ਦੀ ਜਿੱਤ ਯਕੀਨੀ ਹੋਵੇਗੀ।
ਪਿੰਡ ਕੁਰਡ਼ੀ ਤੋਂ ਸਾਬਕਾ ਸਰਪੰਚ ਸਵਰਨ ਸਿੰਘ, ਸਰਪੰਚ ਛੱਜਾ ਸਿੰਘ, ਸਰਕਲ ਪ੍ਰਧਾਨ ਗੁਰਜੰਟ ਸਿੰਘ, ਜਗਜੀਤ ਸਿੰਘ, ਦਿਲਬਰ ਸਿੰਘ, ਨਿਰਮੈਲ ਸਿੰਘ, ਮਾਨਸਾ ਸਿੰਘ, ਬਲਬੀਰ ਸਿੰਘ, ਕੁਲਵਿੰਦਰ ਸਿੰਘ, ਬਖਸ਼ੀਸ਼ ਸਿੰਘ, ਨਿਰਮਲ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ, ਗੁਰਦਰਸ਼ਨ ਸਿੰਘ, ਕਰਨੈਲ ਸਿੰਘ, ਸੰਗਤ ਸਿੰਘ ਗਿਆਨੀ, ਹਰਵਿੰਦਰ ਸਿੰਘ, ਕਾਕਾ ਰਾਣਾ, ਪ੍ਰੇਮ ਸਿੰਘ, ਸੁਖਚੈਨ ਸਿੰਘ ਆਦਿ ਵੀ ਹਾਜ਼ਰ ਸਨ।