ਹਲਕਾ ਸਰਦੂਲਗੜ੍ਹ ਤੋਂ ਭਾਜਪਾ ਨੇ ਜਗਜੀਤ ਸਿੰਘ ਮਿਲਖਾ ਨੂੰ ਐਲਾਨਿਆ ਉਮੀਦਵਾਰ
ਸੰਜੀਵ ਜਿੰਦਲ,ਬਾਬੂਸ਼ਾਹੀ ਨੈੱਟਵਰਕ
ਸਰਦੂਲਗੜ੍ਹ, 22 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਬਿਲਕੁਲ ਨਜ਼ਦੀਕ ਆ ਗਈਆਂ ਹਨ ਸਾਰੀਆਂ ਰਾਜਨੀਤਕ ਪਾਰਟੀਆਂ ਆਪਣਾ ਆਪਣਾ ਜ਼ੋਰ ਲਗਾ ਰਹੀਆਂ ਹਨ ।
ਹਰੇਕ ਹਲਕੇ ਤੋਂ ਆਪਣੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਜਾ ਰਹੇ ਹਨ ਇਸੇ ਤਹਿਤ ਭਾਜਪਾ ਨੇ ਅੱਜ 34 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਹੈ ਜਿਸ ਵਿੱਚ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗਡ਼੍ਹ ਤੋਂ ਜਗਜੀਤ ਸਿੰਘ ਮਿਲਖਾ ਨੂੰ ਉਮੀਦਵਾਰ ਐਲਾਨਿਆ ਹੈ ।
ਸਰਦੂਲਗਡ਼੍ਹ ਹਲਕੇ ਤੋਂ ਐਲਾਨੇ ਗਏ ਭਾਜਪਾ ਦੇ ਉਮੀਦਵਾਰ ਜਗਜੀਤ ਸਿੰਘ ਮਿਲਖਾ ਸ਼ਹਿਰ ਦੇ ਆਮ ਵਿਅਕਤੀ ਹਨ ਜੋ ਲੋਕਾਂ ਦੇ ਦੁੱਖ ਸੁੱਖ ਵਿਚ ਹਮੇਸ਼ਾ ਹਾਜ਼ਰ ਹੁੰਦੇ ਹਨ । ਸਰਦੂਲਗੜ੍ਹ ਹਲਕੇ ਤੋਂ ਇਕ ਸਿੱਖ ਚਿਹਰੇ ਨੂੰ ਉਮੀਦਵਾਰ ਐਲਾਨਣ ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ । ਜਗਜੀਤ ਸਿੰਘ ਭਾਜਪਾ ਦੇ ਵਫ਼ਾਦਾਰ ਅਤੇ ਸੀਨੀਅਰ ਆਗੂ ਮੰਨੇ ਜਾਂਦੇ ਹਨ।ਜਿਸ ਨਾਲ ਅੱਜ ਸਥਾਨਕ ਬੀਜੇਪੀ ਦੇ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ।
ਮਿਲਖਾ ਨੇ ਕਿਹਾ ਕਿ ਪਾਰਟੀ ਨੇ ਜੋ ਮੇਰੇ ਤੇ ਵਿਸ਼ਵਾਸ ਜਤਾਇਆ ਹੈ ਉਸ ਤੇ ਖਰਾ ਉਤਰਨ ਦੀ ਹਰ ਕੋਸ਼ਿਸ਼ ਕਰਾਂਗਾ ਅਤੇ ਇਹ ਸੀਟ ਜਿੱਤ ਕੇ ਬੀਜੇਪੀ ਦੀ ਝੋਲੀ ਪਾਵਾਂਗੇ ।
ਭਾਜਪਾ (BJP) ਵੱਲੋਂ ਪਹਿਲੀ ਸੂਚੀ ਵਿੱਚ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਬਾਕੀ ਉਮੀਦਵਾਰਾਂ ਦਾ ਐਲਾਨ ਅਗਲੀ ਸੂਚੀ ਵੀ ਕੀਤਾ ਜਾ ਸਕਦਾ ਹੈ।
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਇੰਚਾਰਜ ਦੁਸ਼ਯੰਤ ਕੁਮਾਰ ਗੌਤਮ ਨੇ ਸੂਚੀ ਜਾਰੀ ਕੀਤੀ ।
ਜਾਰੀ ਸੂਚੀ ਵਿੱਚ ਸੁਜਾਨਪੁਰ ਤੋਂ ਦਿਨੇਸ਼ ਕੁਮਾਰ ਬੱਬੂ, ਦੀਨਾਨਗਰ ਤੋਂ ਰੇਨੂ ਕੱਸ਼ਯਪ, ਹਰਗੋਬਿੰਦਪੁਰ ਤੋਂ ਬਲਜਿੰਦਰ ਸਿੰਘ, ਅੰਮ੍ਰਿਤਸਰ ਉੱਤਰੀ ਸੁਖਵਿੰਦਰ ਸਿੰਘ ਪਿੰਟੂ, ਤਰਨਤਾਰਨ ਤੋਂ ਨਵਰੀਤ ਸਿੰਘ ਸਫੀਪੁਰਾ, ਕਪੂਰਥਲਾ ਤੋਂ ਰਣਜੀਤ ਸਿੰਘ, ਫ਼ਤਿਹਗੜ੍ਹ ਸਾਹਿਬ ਤੋਂ ਦੀਦਾਰ ਸਿੰਘ ਭੱਟੀ, ਜਲੰਧਰ ਵੈਸਟ ਤੋਂ ਮਹਿੰਦਰ ਪਾਲ ਭਗਤ, ਜਲੰਧਰ ਕੇਂਦਰੀ ਤੋਂ ਮਨੋਰੰਜਨ ਕਾਲੀਆ, ਜਲੰਧਰ ਉਤਰੀ ਤੋਂ ਕਿਸ਼ਨ ਦੇਵ ਭੰਡਾਰੀ, ਮੁਕੇਰੀਆ ਤੋਂ ਜੰਗੀ ਲਾਲ ਮਹਾਜਨ, ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ, ਗੜਸ਼ੰਕਰ ਤੋਂ ਨਮਿਸ਼ਾ ਮਹਿਤਾ, ਬੰਗਾ ਤੋਂ ਮੋਹਨ ਲਾਲ, ਬਲਾਚੌਰ ਤੋਂ ਅਸ਼ੋਕ ਬਾਠ ਦੇ ਨਾਂਅ ਐਲਾਨੇ ਗਏ ਹਨ।
ਇਸਤੋਂ ਇਲਾਵਾ ਹੋਰਨਾਂ ਐਲਾਨੇ ਹੋਰਨਾਂ ਉਮੀਦਵਾਰਾਂ ਵਿੱਚ ਅਮਲੋਹ ਤੋਂ ਕੰਵਰ ਵੀਰ ਸਿੰਘ, ਖੰਨਾ ਤੋਂ ਗੁਰਪ੍ਰੀਤ ਸਿੰਘ ਭੱਟੀ, ਲੁਧਿਆਣਾ ਕੇਂਦਰੀ ਤੋਂ ਗੁਰਦੇਵ ਸ਼ਰਮਾ, ਲੁਧਿਆਣਾ ਪੱਛਮੀ ਤੋਂ ਵਿਕਰਮ ਸਿੰਘ ਸਿੱਧੂ, ਜਗਰਾਓ ਤੋਂ ਕੁੰਵਰ ਨਰਿੰਦਰ ਸਿੰਘ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸੋਢੀ, ਜਲਾਲਾਬਾਦ ਤੋਂ ਪੂਰਨ ਚੰਦ, ਫਰੀਦਕੋਟ ਤੋਂ ਗੌਰਵ ਕੱਕੜ, ਭੁੱਚੋ ਮੰਡੀ ਤੋਂ ਰੁਪਿੰਦਰ ਸਿੱਧੂ, ਤਲਵੰਡੀ ਸਾਬੋ ਰਵੀਪ੍ਰੀਤ ਸਿੰਘ ਸਿੱਧੂ, ਸਰਦੂਲਗੜ੍ਹ ਤੋਂ ਜਗਜੀਤ ਸਿੰਘ ਮਿਲਖਾ, ਫਾਜ਼ਿਲਕਾ ਤੋਂ ਸੁਰਜੀਤ ਕੁਮਾਰ ਜਿਆਣੀ, ਚੱਬੇਵਾਲ ਤੋਂ ਡਾ. ਦਿਲਬਾਗ ਰਾਏ, ਦਸੂਹਾ ਤੋਂ ਰਘੂਨਾਥ ਰਾਣਾ, ਸੰਗਰੂਰ ਤੋਂ ਅਰਵਿੰਦ ਖੰਨਾ, ਸ੍ਰੀ ਮੁਕਤਸਰ ਸਾਹਿਬ ਤੋਂ ਰਾਜੇਸ਼ ਪਠੇਲਾ ਅਤੇ ਡੇਰਾਬੱਸੀ ਤੋਂ ਸੰਜੀਵ ਖੰਨਾ ਨੂੰ ਟਿਕਟ ਦੇ ਕੇ ਨਿਵਾਜਿਆ ਗਿਆ ਹੈ।
ਦੱਸਣਾ ਬਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਤਹਿਤ ਲੜ ਰਹੀ ਹੈ। ਭਾਜਪਾ ਇਸ ਵਾਰੀ ਗਠਜੋੜ ਵਿੱਚ ਸਭ ਤੋਂ ਵੱਧ ਸੀਟਾਂ 'ਤੇ ਚੋਣਾਂ ਲੜੇਗੀ।
ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਭਾਜਪਾ ਦੇ ਭਾਈਵਾਲ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੇ ਹਿੱਸੇ ਆਈਆਂ 12 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।