ਮਾਨਸਾ 'ਚ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਹੋਈ
- ਗਣਤੰਤਰ ਦਿਵਸ ਤੇ ਮਾਨਸਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਲਹਿਰਾਉਣਗੇ ਝੰਡਾ
ਸੰਜੀਵ ਜਿੰਦਲ
ਮਾਨਸਾ, 25 ਜਨਵਰੀ 2022 : ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਪੂਰਨ ਤੌਰ ਤੇ ਮੁਕੰਮਲ ਹੋ ਗਈਆਂ ਹਨ । ਅੱਜ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ । ਜਿਸ ਦਾ ਨਿਰੀਖਣ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰਪਾਲ ਅਤੇ ਐੱਸਐੱਸਪੀ ਦੀਪਕ ਪਾਰਿਕ ਨੇ ਕੀਤਾ ।
ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਮਾਨਸਾ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ।
ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ , ਪੰਜਾਬ ਹੋਮਗਾਰਡ ਅਤੇ ਐਨਸੀਸੀ ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ।
ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਮਾਨਸਾ ਵਿਖੇ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਕੈ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਨਿਭਾਈ ਜਾਵੇਗੀ ।
ਇਸ ਦੇ ਨਾਲ ਨਾਲ ਕੋਵਿਡ-19 ਦੀਆਂ ਸਾਵਧਾਨੀਆਂ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਪਾਲਣਾ ਕੀਤੀ ਜਾਵੇਗੀ ।
ਇਸ ਰਿਹਰਸਲ ਦੌਰਾਨ ਏਡੀਸੀ (ਜ) ਅਜੇ ਅਰੋੜਾ, ਏਡੀਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ , ਐਸ ਪੀ ਰਾਕੇਸ਼ ਕੁਮਾਰ ਸਮੇਤ ਹੋਰ ਸਿਵਲ ਅਤੇ ਪੁਲਿਸ ਦੇ ਅਧਿਕਾਰੀ ਮੌਜੂਦ ਸਨ ।